18.7 C
Toronto
Monday, June 29, 2026
spot_img
Homeਭਾਰਤਭਾਜਪਾ ਦੇ ਨਰਾਜ਼ ਸੰਸਦ ਮੈਂਬਰ ਉਦਿਤ ਰਾਜ ਕਾਂਗਰਸ 'ਚ ਸ਼ਾਮਲ

ਭਾਜਪਾ ਦੇ ਨਰਾਜ਼ ਸੰਸਦ ਮੈਂਬਰ ਉਦਿਤ ਰਾਜ ਕਾਂਗਰਸ ‘ਚ ਸ਼ਾਮਲ

ਉਦਿਤ ਦੀ ਟਿਕਟ ਕੱਟ ਕੇ ਦਿੱਤੀ ਗਈ ਸੀ ਹੰਸ ਰਾਜ ਹੰਸ ਨੂੰ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਸੰਸਦ ਮੈਂਬਰ ਉਦਿਤ ਰਾਜ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਕਾਂਗਰਸ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਧਿਆਨ ਰਹੇ ਕਿ ਭਾਜਪਾ ਨੇ ਲੰਘੇ ਦਿਨ ਇਸ ਹਲਕੇ ਤੋਂ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਉਮੀਦਵਾਰ ਐਲਾਨਿਆ ਸੀ।
ਉਧਰ ਦੂਜੇ ਪਾਸੇ ਹੁਸ਼ਿਆਰਪੁਰ ਦੀ ਲੋਕ ਸਭਾ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਟਿਕਟ ਕੱਟ ਕੇ ਫਗਵਾੜਾ ਤੋਂ ਵਿਧਾਇਕ ਸੋਮ ਪ੍ਰਕਾਸ਼ ਨੂੰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸਾਂਪਲਾ ਨੇ ਵੀ ਨਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ‘ਬਹੁਤ ਦੁੱਖ ਹੋਇਆ, ਭਾਜਪਾ ਨੇ ਗਊ ਹੱਤਿਆ ਕਰ ਦਿੱਤੀ।’

RELATED ARTICLES
POPULAR POSTS