ਦੋਵਾਂ ਉਮੀਦਵਾਰਾਂ ਦੇ ਨਾਮਜ਼ਦਗੀ ਭਰਨ ਤੋਂ ਬਾਅਦ ਹੀ ਪਹੁੰਚੇ ਕੈਪਟਨ
ਸੰਗਰੂਰ/ਬਿਊਰੋ ਨਿਊਜ਼
ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਨੇ ਆਪਣੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਕੇਵਲ ਢਿੱਲੋਂ ਦੀ ਨਾਮਜ਼ਦਗੀ ਮੌਕੇ ਬੀਬੀ ਰਜਿੰਦਰ ਕੌਰ ਭੱਠਲ ਅਤੇ ਵਿਜੈਇੰਦਰ ਸਿੰਗਲਾ ਵੀ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਕੇਵਲ ਢਿੱਲੋਂ ਦੀ ਨਾਮਜ਼ਦਗੀ ਮੌਕੇ ਕੈਪਟਨ ਅਮਰਿੰਦਰ ਹਾਜ਼ਰ ਨਹੀਂ ਹੋ ਸਕੇ ਪਰ ਸੰਗਰੂਰ ਵਿਚ ਰੱਖੀ ਰੈਲੀ ਨੂੰ ਸੰਬੋਧਨ ਕਰਨ ਲਈ ਜ਼ਰੂਰ ਪਹੁੰਚ ਗਏ। ਇਸ ਮੌਕੇ ਕੈਪਟਨ ਨੇ ਨੋਟਬੰਦੀ ਦੇ ਮੁੱਦੇ ‘ਤੇ ਮੋਦੀ ਸਰਕਾਰ ਨੂੰ ਘੇਰਿਆ ਅਤੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀ ਵੀ ਆਲੋਚਨਾ ਕੀਤੀ। ਬਾਦਲਾਂ ‘ਤੇ ਵਰ੍ਹਦਿਆਂ ਕੈਪਟਨ ਨੇ ਕਿਹਾ ਕਿ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਵਰਤੋਂ ਕਰਨਾ ਵਾਲਾ ਸਿੱਖ ਨਹੀਂ ਹੋ ਸਕਦਾ।
ਇਸੇ ਦੌਰਾਨ ਫਰੀਦਕੋਟ ਤੋਂ ਵੀ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਅੱਜ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਸਿਰ ਨਾ ਪਹੁੰਚਣ ਕਾਰਨ ਮੁਹੰਮਦ ਸਦੀਕ ਨੇ ਲੰਬੀ ਉਡੀਕ ਤੋਂ ਬਾਅਦ ਨਾਮਜ਼ਦਗੀ ਕਾਗਜ਼ ਭਰੇ ਅਤੇ ਬਾਅਦ ਵਿਚ ਪਹੁੰਚੇ ਕੈਪਟਨ ਨੇ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕੀਤਾ ਅਤੇ ਮੁਹੰਮਦ ਸਦੀਕ ਦੀ ਜਿੱਤ ਲਈ ਡਟ ਕੇ ਕੰਮ ਕਰਨ ਲਈ ਕਿਹਾ।
Check Also
ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਪ’ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ
ਸੁਖਬੀਰ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …