ਕਾਂਗਰਸ ਨੂੰ ਜਿਤਾਉਣ ਵਿਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਨੇਤਾਵਾਂ ਅਤੇ ਪਾਰਟੀਆਂ ਵਲੋਂ ਪੂਰੀ ਜਾਨ ਲਗਾਈ ਜਾ ਰਹੀ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਕੈਪਟਨ ਨੇ ਆਪਣੇ ਮੰਤਰੀਆਂ, ਨੇਤਾਵਾਂ ਅਤੇ ਵਿਧਾਇਕਾਂ ਨੂੰ ਕਿਹਾ ਹੈ ਕਿ ਉਹ ਪਾਰਟੀ ਨੂੰ ਆਪਣੇ-ਆਪਣੇ ਹਲਕੇ ਵਿਚ ਜਿਤਾਉਣ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਉਨ੍ਹਾਂ ਨੂੰ ਕੈਬਨਿਟ ਤੋਂ ਹਟਾ ਦਿੱਤਾ ਜਾਵੇਗਾ। ਕੈਪਟਨ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ‘ਮਿਸ਼ਨ 13’ ਨੂੰ ਹਾਸਲ ਕਰਨ ਦੀ ਗਤੀ ਨੂੰ ਵਧਾਉਣ ਲਈ ਰਾਹੁਲ ਗਾਂਧੀ ਦੀ ਲੀਡਰਸ਼ਿਪ ਵਿਚ ਕਾਂਗਰਸ ਹਾਈਕਮਾਂਡ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਸਪਸ਼ਟ ਹੈ ਕਿ ਚੋਣਾਂ ਵਿਚ ਕਾਰਗੁਜ਼ਾਰੀ ਦੇ ਆਧਾਰ ‘ਤੇ ਹੀ ਮੰਤਰੀਆਂ ਦਾ ਭਵਿੱਖ ਤੈਅ ਕੀਤਾ ਜਾਵੇਗਾ। ਉੱਥੇ ਹੀ ਵਿਧਾਇਕਾਂ ਨੂੰ ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਨ੍ਹਾਂ ਦੇ ਹਲਕੇ ਵਿਚ ਵੋਟਾਂ ਘੱਟ ਹੋਈਆਂ, ਉਨ੍ਹਾਂ ਨੂੰ ਅਗਲੀਆਂ ਚੋਣਾਂ ਵਿਚ ਟਿਕਟ ਨਹੀਂ ਦਿੱਤੀ ਜਾਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …