ਕੇਜਰੀਵਾਲ ਨੇ ਕਿਹਾ – ਮੋਦੀ ਨੂੰ ਛੱਡ ਕੇ ਸਾਰਿਆਂ ਨੂੰ ਦਿਆਂਗੇ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਵਿਚ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੈਨੀਫੈਸਟੋ ਜਾਰੀ ਕਰਦਿਆਂ ਸਿੱਖਿਆ, ਸਿਹਤ, ਮਹਿਲਾ ਸੁਰੱਖਿਆ, ਪ੍ਰਦੂਸ਼ਣ ਅਤੇ ਆਵਾਜਾਈ ਨਾਲ ਸਬੰਧਤ ਕਈ ਵਾਅਦੇ ਕੀਤੇ। ਕੇਜਰੀਵਾਲ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਉਹ ਮੋਦੀ ਤੋਂ ਬਗੈਰ ਕਿਸੇ ਨੂੰ ਵੀ ਸਮਰਥਨ ਦੇਣ ਲਈ ਤਿਆਰ ਹਨ ਅਤੇ ਉਨ੍ਹਾਂ ਦੀ ਇੱਛਾ ਰਹੇਗੀ ਕਿ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਮਿਲੇ। ਉਨ੍ਹਾਂ ਕਿਹਾ ਇਸ ਵਾਰ ਅਜਿਹਾ ਲੱਗ ਰਿਹਾ ਹੈ ਕਿ ਕਿਸੇ ਨੂੰ ਵੀ ਪੂਰਨ ਬਹੁਮਤ ਨਹੀਂ ਮਿਲੇਗਾ ਅਤੇ ਮੋਦੀ ਅਤੇ ਅਮਿਤ ਸ਼ਾਹ ਨੂੰ ਛੱਡ ਕੇ ਜਿਸਦੀ ਵੀ ਸਰਕਾਰ ਬਣੇਗੀ, ਉਸਦਾ ਸਮਰਥਨ ਕਰਾਂਗੇ।
Check Also
ਮੋਦੀ ਨੂੰ ਮਿਲਿਆ ਕੁਵੈਤ ਦਾ ਸਰਵਉੱਚ ਸਨਮਾਨ
‘ਦਿ ਆਰਡਰ ਆਫ ਮੁਬਾਰਕ ਅਲ ਕਬੀਰ’ ਨਾਲ ਕੀਤਾ ਗਿਆ ਸਨਮਾਨ ਕੁਵੈਤ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ …