ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਭਰਾ ਰਮੇਸ਼ ਕੁਮਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਟਿਕਟ ਦੇ ਦਿੱਤੀ ਹੈ, ਜਿਸ ਦਾ ਸਖਤ ਵਿਰੋਧ ਵੀ ਹੋ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦਾ ਵਿਰੋਧ ਕਰਦਿਆਂ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਕੇ ਰਾਹੁਲ ਗਾਂਧੀ ਤੇ ਸੱਜਣ ਕੁਮਾਰ ਦੇ ਪੁਤਲੇ ਫੂਕੇ ਗਏ। ਸਿੱਖ ਕਤਲੇਆਮ ਦੇ ਪੀੜਤਾਂ ਨੇ ਵੀ ਰੋਸ ਮਾਰਚ ਕੀਤਾ। ਕਤਲੇਆਮ ਪੀੜਤਾਂ ਦਾ ਕਹਿਣਾ ਸੀ ਕਿ ਦੱਖਣੀ ਦਿੱਲੀ ਲੋਕ ਸਭਾ ਹਲਕੇ ਤੋਂ ਸੱਜਣ ਕੁਮਾਰ ਦੇ ਭਰਾ ਨੂੰ ਟਿਕਟ ਦੇਣਾ ਸਿੱਖਾਂ ਦੇ ਕਾਤਲ ਪਰਿਵਾਰ ਨੂੰ ਨਿਵਾਜਣ ਵਾਂਗ ਹੋਵੇਗਾ। ਰੋਸ ਮੁਜ਼ਾਹਰੇ ਵਿਚ ਸਿੱਖ ਕਤਲੇਆਮ ਦੇ ਗਵਾਹ ਨਿਰਪ੍ਰੀਤ ਕੌਰ ਤੇ ਜਗਸ਼ੇਰ ਸਿੰਘ ਸਮੇਤ ਅਨੇਕਾਂ ਨੌਜਵਾਨਾਂ ਨੇ ਸ਼ਿਰਕਤ ਕੀਤੀ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …