ਰੱਖਿਆ ਮੰਤਰਾਲੇ ਨੇ ਦਿੱਤੀ ਮਨਜੂਰੀ
ਨਵੀਂ ਦਿੱਲੀ : ਭਾਰਤੀ ਫੌਜ ਵਿਚ ਪਹਿਲੀ ਵਾਰ ਮਹਿਲਾਵਾਂ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਹੋਵੇਗੀ। ਭਾਰਤੀ ਰੱਖਿਆ ਮੰਤਰਾਲੇ ਨੇ ਇਸ ਨੂੰ ਮਨਜੂਰੀ ਵੀ ਦੇ ਦਿੱਤੀ ਹੈ। ਲੰਘੇ ਜਨਵਰੀ ਮਹੀਨੇ ਸੈਨਾ ਪੁਲਿਸ ਵਿਚ ਮਹਿਲਾਵਾਂ ਨੂੰ ਸ਼ਾਮਲ ਕਰਨ ਲਈ ਫੈਸਲਾ ਕੀਤਾ ਗਿਆ ਸੀ। ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਫੌਜ ਦੀ ਕੁੱਲ ਗਿਣਤੀ ਵਿਚ ਮਹਿਲਾਵਾਂ ਦੀ ਭਾਗੀਦਾਰੀ 20 ਫੀਸਦੀ ਹੋਵੇਗੀ। ਸੈਨਾ ਪੁਲਿਸ ਵਿੱਚ ਸ਼ਾਮਲ ਹੋਣ ਵਾਲੀਆਂ ਮਹਿਲਾਵਾਂ ਬਲਾਤਕਾਰ ਤੇ ਛੇੜਛਾੜ ਜਿਹੇ ਮਾਮਲਿਆਂ ਦੀ ਜਾਂਚ ਕਰਨਗੀਆਂ ਅਤੇ ਇਨ੍ਹਾਂ ਦਾ ਕੰਮ ਫ਼ੌਜੀ ਅਦਾਰਿਆਂ ਦੇ ਨਾਲ-ਨਾਲ ਛਾਉਣੀ ਇਲਾਕਿਆਂ ਦੀ ਦੇਖ-ਰੇਖ ਕਰਨਾ ਹੁੰਦਾ ਹੈ। ਇਨ੍ਹਾਂ ਮਹਿਲਾਵਾਂ ਨੂੰ ਜੰਗ ਦੇ ਮੈਦਾਨ ਵਿਚ ਉਤਾਰੇ ਜਾਣ ਬਾਰੇ ਅਜੇ ਤੱਕ ਵਿਚਾਰ ਕੀਤਾ ਜਾਵੇਗਾ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …