0.3 C
Toronto
Wednesday, December 10, 2025
spot_img
Homeਜੀ.ਟੀ.ਏ. ਨਿਊਜ਼ਪੀਲ ਰੀਜ਼ਨਲ ਪੁਲਿਸ ਡਰਾਈਵਰਾਂ 'ਤੇ ਕਸੇਗੀ ਸ਼ਿਕੰਜਾ

ਪੀਲ ਰੀਜ਼ਨਲ ਪੁਲਿਸ ਡਰਾਈਵਰਾਂ ‘ਤੇ ਕਸੇਗੀ ਸ਼ਿਕੰਜਾ

ਬਰੈਂਪਟਨ : ਪੀਲ ਰੀਜ਼ਨ ਵਿਚ ਬਗੈਰ ਸੀਟ ਬੈਲਟ ਗੱਡੀ ਚਲਾਉਣ ਵਾਲਿਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ 18 ਅਪ੍ਰੈਲ ਤੋਂ 26 ਅਪ੍ਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਫੜੇ ਗਏ ਡਰਾਈਵਰ ਨੂੰ ਇਕ ਹਜ਼ਾਰ ਡਾਲਰ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਸੜਕ ਸੁਰੱਖਿਆ ਯਕੀਨੀ ਬਣਾਉਣ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਪੀਲ ਰੀਜ਼ਨਲ ਪੁਲਿਸ ਦੇ ਅਫਸਰ ਮੁਹਿੰਮ ‘ਚ ਸ਼ਾਮਲ ਹੋ ਰਹੇ ਹਨ। ਉਨਟਾਰੀਓ ਪੁਲਿਸ ਦੇ ਅੰਕੜਿਆਂ ਮੁਤਾਬਕ ਪਿਛਲੇ 10 ਸਾਲ ਦੌਰਾਨ ਸੜਕ ਹਾਦਸਿਆਂ ਵਿਚ ਮਰਨ ਵਾਲੇ ਲੋਕਾਂ ਵਿਚੋਂ 24 ਫੀਸਦੀ ਨੇ ਸੀਟ ਬੈਲਟ ਨਹੀਂ ਪਹਿਨੀ ਹੋਈ ਸੀ। 2019 ਵਿਚ ਸੜਕ ਹਾਦਸਿਆਂ ਦੌਰਾਨ 47 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਨ੍ਹਾਂ ਵਿਚੋਂ 10 ਨੇ ਸੀਟ ਬੈਲਟ ਨਹੀਂ ਪਹਿਨੀ ਹੋਈ ਸੀ। ਇਸ ਰੁਝਾਨ ਨੂੰ ਵੇਖਦਿਆਂ ਉਨਟਾਰੀਓ ਪੁਲਿਸ ਨੇ ਵੀ 19 ਅਪ੍ਰੈਲ ਤੋਂ 22 ਅਪ੍ਰੈਲ ਤੱਕ ਸੀਟ ਬੈਲਟ ਸੇਫਟੀ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਲਿਆ। ਉਧਰ ਪੀਲ ਰੀਜ਼ਨਲ ਪੁਲਿਸ ਨੇ ਬਰੈਂਪਟਨ ਮਿਸੀਸਾਗਾ ਅਤੇ ਕੈਲੇਡਨ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਯਕੀਨੀ ਬਣਾਈ ਜਾਵੇ ਅਤੇ ਅਜਿਹਾ ਨਾ ਕਰਨ ਵਾਲਿਆਂ ਨੂੰ 200 ਡਾਲਰ ਤੋਂ ਇਕ ਹਜ਼ਾਰ ਡਾਲਰ ਦਾ ਜੁਰਮਾਨਾ ਭੁਗਤਣਾ ਪਵੇਗਾ। ਪੁਲਿਸ ਨੇ ਕਿਹਾ ਕਿ ਸੀਟ ਬੈਲਟ ਖਰਾਬ ਹੋਣ ਦੀ ਸੂਰਤ ਵਿਚ ਡਰਾਈਵਰਾਂ ਨੂੰ ਜੁਰਮਾਨਾ ਅਦਾ ਕਰਨਾ ਹੋਵੇਗਾ।

RELATED ARTICLES
POPULAR POSTS