22.8 C
Toronto
Thursday, September 10, 2026
spot_img
Homeਕੈਨੇਡਾਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ-ਦਿਹਾੜਾ 12 ਮਈ ਨੂੰ ਮਨਾਇਆ ਜਾਏਗਾ

ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ-ਦਿਹਾੜਾ 12 ਮਈ ਨੂੰ ਮਨਾਇਆ ਜਾਏਗਾ

ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ-ਦਿਹਾੜਾ 12 ਮਈ ਨੂੰ ਮਨਾਇਆ ਜਾਏਗਾਬਰੈਂਪਟਨ/ਡਾ. ਝੰਡ : ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਸ਼ੁਭ ਜਨਮ-ਦਿਹਾੜਾ ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮੈਰਿਕਾ ਵੱਲੋਂ 12 ਮਈ ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਦੁਪਹਿਰ 12.00 ਵਜੇ ਤੀਕ ਗੁਰਦੁਆਰਾ ਸਾਹਿਬ ਸਿੰਘ ਸਭਾ ਮਾਲਟਨ (ਕੈਨੇਡਾ) ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਏਗਾ।
ਸਵੇਰੇ 10.00 ਵਜੇ ਸੁਖਮਨੀ ਸਾਹਿਬ ਦੇ ਪਾਠ ਆਰੰਭ ਹੋਣਗੇ ਜਿਸ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਦੀਵਾਨ ਵਿਚ ਰਾਗੀ ਸਿੰਘਾਂ ਵੱਲੋਂ ਕੀਰਤਨ ਹੋਵੇਗਾ ਅਤੇ ਕਥਾ-ਵਾਚਕ ਬਾਬਾ ਜੱਸਾ ਸਿੰਘ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਸਬੰਧੀ ਸੰਗਤਾਂ ਨੂੰ ਜਾਣਕਾਰੀ ਦੇਣਗੇ। ਪ੍ਰੋਗਰਾਮ ਸਬੰਧੀ ਹੋਰ ਜਾਣਕਾਰੀ ਲਈ ਸਮਾਗ਼ਮ ਦੇ ਪ੍ਰਬੰਧਕਾਂ ਟੌਮੀ ਵਾਲੀਆ ਨੂੰ 647-242-8100, ਕਿੰਗ ਵਾਲੀਆ ਨੂੰ 416-804-4122, ਵਿਸ਼ ਵਾਲੀਆ ਨੂੰ 647-330-1664 ਜਾਂ ਜੱਸ ਵਾਲੀਆ ਨੂੰ 905-872-6003 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS