Breaking News
Home / ਪੰਜਾਬ / ਗੁਰਚਰਨ ਸਿੰਘ ਟੌਹੜਾ ਦਾ ਪਰਿਵਾਰ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਗੁਰਚਰਨ ਸਿੰਘ ਟੌਹੜਾ ਦਾ ਪਰਿਵਾਰ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਹਰਮੇਲ ਸਿੰਘ ਟੌਹੜਾ ਨੂੰ ਬਣਾਇਆ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ
ਪਟਿਆਲਾ/ਬਿਊਰੋ ਨਿਊਜ਼ : ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਉਨ੍ਹਾਂ ਦੀ ਪੁੱਤਰੀ ਕੁਲਦੀਪ ਕੌਰ ਟੌਹੜਾ, ਦੋਹਤੇ ਹਰਿੰਦਰਪਾਲ ਸਿੰਘ ਟੌਹੜਾ ਦੇ ਆਪਣੇ ਹਮਾਇਤੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਟੌਹੜਾ ਤੇ ਬਾਦਲ ਪਰਿਵਾਰਾਂ ਵਿਚ ਟੁੱਟੀ ਸਿਆਸੀ ਸਾਂਝ ਮੁੜ ਬਣ ਗਈ।
ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟੌਹੜਾ ਪਰਿਵਾਰ ਤੇ ਹਮਾਇਤੀਆਂ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ। ਉਨ੍ਹਾਂ ਹਰਮੇਲ ਸਿੰਘ ਟੌਹੜਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਵੀ ਐਲਾਨ ਕੀਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਟੌਹੜਾ ਪਰਿਵਾਰ ਉਨ੍ਹਾਂ ਦੇ ਆਪਣੇ ਪਰਿਵਾਰ ਵਾਂਗ ਹੈ ਪਰ ਕੁਝ ਕਾਰਨਾਂ ਕਰਕੇ ਵਖ਼ਰੇਵੇਂ ਪੈਦਾ ਹੋ ਗਏ ਸਨ ਜਿਹੜੇ ਹੁਣ ਦੂਰ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਨੂੰ ਹੁਣ ਤੱਕ ਪ੍ਰਕਾਸ਼ ਸਿੰਘ ਬਾਦਲ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜੋੜੀ ਨੇ ਹੀ ਚਲਾਇਆ ਹੈ ਤੇ ਹੁਣ ਟੌਹੜਾ ਪਰਿਵਾਰ ਦੀ ਅਕਾਲੀ ਦਲ ਵਿਚ ਵਾਪਸੀ ਨਾਲ ਅਕਾਲੀ ਦਲ ਮਜ਼ਬੂਤ ਹੋ ਗਿਆ ਹੈ। ਇਕ ਸਵਾਲ ਦੇ ਜਵਾਬ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦੀ ਸ਼ਾਨ ਖ਼ਿਲਾਫ਼ ਉਹ ਕੁਝ ਨਹੀ ਬੋਲਣਗੇ।ਉਨ੍ਹਾਂ ਕਿਹਾ ਕਿ ਟੌਹੜਾ ਪਰਿਵਾਰ ਦੀ ਵਾਪਸੀ ਨਾਲ ਪਟਿਆਲਾ ਵਿਚ ਅਕਾਲੀ ਦਲ ਮਜ਼ਬੂਤ ਹੋਵੇਗਾ। ਹਰਮੇਲ ਸਿੰਘ ਟੌਹੜਾ ਨੇ ਆਖਿਆ ਕਿ ਉਹ ਪਿੱਤਰੀ ਪਾਰਟੀ ਵਿਚ ਬਿਨਾਂ ਸ਼ਰਤ ਸਿਰਫ਼ ਪੰਥ ਦੇ ਭਲੇ ਲਈ ਸ਼ਾਮਲ ਹੋਏ ਹਨ, ਹੁਣ ਕੋਈ ਗ਼ਿਲਾ ਸ਼ਿਕਵਾ ਨਹੀਂ ਰਿਹਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …