-1.9 C
Toronto
Wednesday, March 18, 2026
spot_img
Homeਪੰਜਾਬਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਸ਼ਾਮਲ,...

ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਲ, ਵਿਧਾਇਕ ਦੇ ਅਹੁਦੇ ਤੋਂ ਵੀ ਦਿੱਤਾ ਅਸਤੀਫਾ

ਹੁਣ ਤੱਕ ਆਪ ਦੇ ਚਾਰ ਵਿਧਾਇਕ ਪਾਰਟੀ ਨੂੰ ਕਹਿ ਚੁੱਕੇ ਹਨ ਅਲਵਿਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮਾਨਸਾ ਹਲਕੇ ਤੋਂ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਨਾਜ਼ਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਕਾਂਗਰਸ ‘ਚ ਸ਼ਾਮਲ ਹੋਏ। ਇਸੇ ਦੌਰਾਨ ਮਾਨਸ਼ਾਹੀਆ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ। ਜ਼ਿਕਰਯੋਗ ਹੈ ਕਿ ਮਾਨਸ਼ਾਹੀਆ ਖਹਿਰਾ ਧੜੇ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ, ਪਰ ਉਨ੍ਹਾਂ ਪੀਡੀਏ ਨੂੰ ਸਮਰਥਨ ਨਾ ਦਿੰਦਿਆਂ ਅਚਾਨਕ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ। ਇਸ ਤੋਂ ਪਹਿਲਾਂ ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਵੀ ‘ਆਪ’ ਨੂੰ ਅਲਵਿਦਾ ਕਹਿ ਚੁੱਕੇ ਹਨ।

RELATED ARTICLES
POPULAR POSTS