21.4 C
Toronto
Sunday, September 27, 2026
spot_img
Homeਪੰਜਾਬਰਾਮ ਰਹੀਮ ਨੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਮੰਗੀ ਜ਼ਮਾਨਤ

ਰਾਮ ਰਹੀਮ ਨੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਮੰਗੀ ਜ਼ਮਾਨਤ

ਰਾਮ ਰਹੀਮ ਨੇ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਮੰਗੀ ਜ਼ਮਾਨਤਹਾਈਕੋਰਟ ਨੇ ਸੀ.ਬੀ.ਆਈ. ਅਤੇ ਹਰਿਆਣਾ ਸਰਕਾਰ ਕੋਲੋਂ ਇਕ ਮਈ ਤੱਕ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਿਰਸਾ ਤੋਂ ਵਿਆਹ ‘ਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਹੈ। ਇਸ ਵਿਆਹ ਵਿਚ ਸ਼ਾਮਲ ਹੋਣ ਲਈ ਰਾਮ ਰਹੀਮ ਨੇ ਕੁਝ ਦਿਨਾਂ ਦੀ ਜ਼ਮਾਨਤ ਮੰਗੀ ਹੈ। ਉਸ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੀ. ਬੀ. ਆਈ. ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇੱਕ ਮਈ ਤੱਕ ਜਵਾਬ ਮੰਗਿਆ ਹੈ। ਰਾਮ ਰਹੀਮ ਦਾ ਕਹਿਣਾ ਹੈ ਕਿ ਉਸ ਨੂੰ ਆਪਣੀ ਮੂੰਹ ਬੋਲੀ ਬੇਟੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਕੁਝ ਦਿਨਾਂ ਲਈ ਜ਼ਮਾਨਤ ਦਿੱਤੀ ਜਾਵੇ। ਧਿਆਨ ਰਹੇ ਕਿ ਲੋਕ ਸਭਾ ਚੋਣਾਂ ਦੇ ਦੌਰ ਵਿਚ ਰਾਮ ਰਹੀਮ ਵਲੋਂ ਕੁਝ ਦਿਨਾਂ ਦੀ ਜ਼ਮਾਨਤ ਮੰਗਣ ਨੇ ਨਵੀਂ ਚਰਚਾ ਛੇੜ ਦਿੱਤੀ ਹੈ ਕਿਉਂਕਿ ਡੇਰਾ ਸਿਰਸਾ ਵਲੋਂ ਮੁੜ ਤੋਂ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਕਈ ਸਿਆਸੀ ਪਾਰਟੀਆਂ ਦੀ ਨਜ਼ਰ ਡੇਰੇ ਦੀ ਵੋਟ ‘ਤੇ ਟਿਕੀ ਹੋਈ ਹੈ।

RELATED ARTICLES
POPULAR POSTS