30 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਬਲਾਤਕਾਰ ਦੇ ਮਾਮਲੇ ਵਿਚ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਅੱਜ ਅਦਾਲਤ ਵਿਚ ਹੋਈ ਸੁਣਵਾਈ ਦੌਰਾਨ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਹੁਣ ਅਦਾਲਤ ਨੇ 30 ਅਪ੍ਰੈਲ ਨੂੰ ਨਰਾਇਣ ਸਾਈਂ ਨੂੰ ਸਜ਼ਾ ਸੁਣਾਉਣੀ ਹੈ। ਜ਼ਿਕਰਯੋਗ ਹੈ ਕਿ ਨਰਾਇਣ ਸਾਈਂ ‘ਤੇ ਸੂਰਤ ਦੀਆਂ ਦੋ ਸਕੀਆਂ ਭੈਣਾਂ ਨੇ ਬਲਾਤਕਾਰ ਦਾ ਇਲਜ਼ਾਮ ਲਗਾਇਆ ਸੀ। ਨਰਾਇਣ ਸਾਈਂ ਦੇ ਸਾਥੀ ਗੰਗਾ, ਜਮੁਨਾ ਅਤੇ ਹਨੂਮਾਨ ਨੂੰ ਵੀ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਅਕਤੂਬਰ 2013 ਵਿਚ ਸੂਰਤ ਪੁਲਿਸ ਨੇ ਬਲਾਤਕਾਰ ਅਤੇ ਇਸ ਤਰ੍ਹਾਂ ਦੇ ਹੋਰ ਇਲਜ਼ਾਮਾਂ ਸਬੰਧੀ ਦੋ ਸ਼ਿਕਾਇਤਾਂ ਦਰਜ ਕੀਤੀਆਂ ਸਨ। ਇਨ੍ਹਾਂ ਵਿਚੋਂ ਇਕ ਸ਼ਿਕਾਇਤ ਆਸਾ ਰਾਮ ਦੇ ਖਿਲਾਫ ਅਤੇ ਇਕ ਨਰਾਇਣ ਸਾਈਂ ਦੇ ਖਿਲਾਫ ਸੀ। ਜ਼ਿਕਰਯੋਗ ਹੈ ਕਿ ਆਸਾ ਰਾਮ ਅਤੇ ਨਰਾਇਣ ਸਾਈਂ ਦੋਵੇਂ ਪਿਓ-ਪੁੱਤ ਜੇਲ੍ਹ ਵਿਚ ਹੀ ਹਨ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …