Breaking News
Home / ਪੰਜਾਬ / ਪਟਿਆਲਾ ਦੀ ਸੈਂਟਰਲ ਜੇਲ੍ਹ ਦੇ 4 ਅਫਸਰ ਬਰਖਾਸਤ

ਪਟਿਆਲਾ ਦੀ ਸੈਂਟਰਲ ਜੇਲ੍ਹ ਦੇ 4 ਅਫਸਰ ਬਰਖਾਸਤ

ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸੁਖਜਿੰਦਰ ਰੰਧਾਵਾ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਸੈਂਟਰਲ ਜੇਲ੍ਹ ਦੇ ਚਾਰ ਅਫਸਰਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਜੇਲ੍ਹ ਦੇ ਸਾਬਕਾ ਸੂਪਰਡੈਂਟ ਰਾਜਨ ਕਪੂਰ ਦਾ ਨਾਮ ਵੀ ਸ਼ਾਮਲ ਹੈ। ਇਨ੍ਹਾਂ ਚਾਰ ਅਫਸਰਾਂ ‘ਤੇ ਆਰੋਪ ਹੈ ਕਿ ਇਨ੍ਹਾਂ ਨੇ ਬਿਹਾਰ ਦੇ ਮੁਜੱਫਰਪੁਰ ਸ਼ੈਲਟਰ ਹੋਮ ਘਪਲੇ ਦੇ ਮੁੱਖ ਆਰੋਪੀ ਬਰਜੇਸ਼ ਠਾਕੁਰ ਕੋਲੋਂ 15 ਲੱਖ ਰੁਪਏ ਫਿਰੌਤੀ ਦੀ ਰਕਮ ਲਈ ਸੀ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਹਿਲਾਂ ਇਨ੍ਹਾਂ ਦਾ ਤਬਾਦਲਾ ਕਰਕੇ ਜਾਂਚ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਨੂੰ ਸੌਂਪੀ ਸੀ ਅਤੇ ਉਨ੍ਹਾਂ ਦੀ ਰਿਪੋਰਟ ਦੇ ਅਧਾਰ ‘ਤੇ ਹੀ ਇਹ ਕਾਰਵਾਈ ਹੋਈ ਹੈ। ਜ਼ਿਕਰਯੋਗ ਹੈ ਕਿ ਘਪਲੇ ਦੇ ਮੁੱਖ ਆਰੋਪੀ ਬਰਜੇਸ਼ ਠਾਕੁਰ ਨੂੰ ਸੁਪਰੀਮ ਕੋਰਟ ਦੇ ਹੁਕਮ ‘ਤੇ ਪਟਿਆਲਾ ਜੇਲ੍ਹ ਵਿਚ ਲਿਆਂਦਾ ਗਿਆ ਸੀ।
ਰੰਧਾਵਾ ਨੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਰਾਜਨ ਕਪੂਰ, ਵਿਕਾਸ ਸ਼ਰਮਾ, ਸੁਖਜਿੰਦਰ ਸਿੰਘ ਅਤੇ ਪਰਾਗਨ ਸਿੰਘ ਦੀਆਂ ਸੇਵਾਵਾਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਰੰਧਾਵਾ ਨੇ ਕਿਹਾ ਕਿ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …