Breaking News
Home / ਪੰਜਾਬ / ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਜ਼ੋਰਾਂ ‘ਤੇ

ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਜ਼ੋਰਾਂ ‘ਤੇ

ਸੁਖਬੀਰ ਬਾਦਲ ਨੇ ਫਿਰੋਜ਼ਪੁਰ, ਹਰਸਿਮਰਤ ਨੇ ਬਠਿੰਡਾ, ਪਰਨੀਤ ਕੌਰ ਨੇ ਪਟਿਆਲਾ, ਭਗਵੰਤ ਮਾਨ ਨੇ ਸੰਗਰੂਰ ਅਤੇ ਹਰਦੀਪ ਪੁਰੀ ਨੇ ਅੰਮ੍ਰਿਤਸਰ ਤੋਂ ਭਰਿਆ ਨਾਮਜ਼ਦਗੀ ਪਰਚਾ
ਫ਼ਿਰੋਜ਼ਪੁਰ/ਬਿਊਰੋ ਨਿਊਜ਼
19 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਪੰਜਾਬ ਵਿਚ ਕਈ ਉਮੀਦਵਾਰਾਂ ਨੇ ਆਪੋ-ਆਪਣੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਆਪਣੇ ਨਾਮਜ਼ਦਗੀ ਕਾਗਜ਼ ਭਰ ਦਿੱਤੇ ਹਨ। ਸੁਖਬੀਰ ਅਤੇ ਹਰਸਿਮਰਤ ਨੇ ਕਾਗਜ਼ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਸੀ।
ਇਸੇ ਤਰ੍ਹਾਂ ਪਟਿਆਲਾ ਲੋਕ ਸਭਾ ਹਲਕੇ ਤੋਂ ਪਰਨੀਤ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਅਤੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਵੀ ਆਪਣੀ ਮਾਤਾ ਦੀ ਹਾਜ਼ਰੀ ਵਿਚ ਨਾਮਜ਼ਦਗੀ ਪਰਚਾ ਭਰਿਆ। ਅੰਮ੍ਰਿਤਸਰ ਤੋਂ ਭਾਜਪਾ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਵੀ ਅੱਜ ਆਪਣਾ ਨਾਮਜ਼ਦਗੀ ਪਰਚਾ ਭਰਿਆ ਅਤੇ ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਅਤੇ ਬਿਕਰਮ ਮਜੀਠੀਆ ਹਾਜ਼ਰ ਰਹੇ। ਇਸ ਤੋਂ ਇਲਾਵਾ ਲੁਧਿਆਣਾ ਤੋਂ ਪੀ.ਡੀ.ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ, ਅਕਾਲੀ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ‘ਆਪ’ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਸਮੇਤ ਹੋਰ ਲੋਕ ਸਭਾ ਹਲਕਿਆਂ ਤੋਂ ਵੀ ਕਈ ਉਮੀਦਵਾਰਾਂ ਨੇ ਆਪੋ-ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰਵਾ ਦਿੱਤੇ ਗਏ ਹਨ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …