6.3 C
Toronto
Tuesday, October 28, 2025
spot_img
Homeਪੰਜਾਬਹਨਪ੍ਰੀਤ ਨੇ ਜ਼ਮਾਨਤ ਲਈ ਹਾਈਕੋਰਟ ਤੱਕ ਕੀਤੀ ਪਹੁੰਚ

ਹਨਪ੍ਰੀਤ ਨੇ ਜ਼ਮਾਨਤ ਲਈ ਹਾਈਕੋਰਟ ਤੱਕ ਕੀਤੀ ਪਹੁੰਚ

ਹਨਪ੍ਰੀਤ ‘ਤੇ ਰਾਮ ਰਹੀਮ ਨੂੰ ਪੁਲਿਸ ਹਿਰਾਸਤ ‘ਚੋਂ ਭਜਾਉਣ ਦਾ ਲੱਗਿਆ ਸੀ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬਲਾਤਕਾਰ ਦੇ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੇ ਆਪਣੀ ਜ਼ਮਾਨਤ ਲਈ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਹਨੀਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਪੰਚਕੂਲਾ ਹਿੰਸਾ ਮਾਮਲੇ ਵਿਚ ਜ਼ਮਾਨਤ ਦੀ ਮੰਗ ਕੀਤੀ ਹੈ। ਹਨੀਪ੍ਰੀਤ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਸ ਨੇ ਅਕਤੂਬਰ 2017 ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਤੇ ਉਦੋਂ ਤੋਂ ਉਹ ਜੇਲ੍ਹ ਵਿੱਚ ਬੰਦ ਹੈ। ਪੰਚਕੂਲਾ ਹਿੰਸਾ ਮਾਮਲੇ ਵਿੱਚ ਕਈ ਮੁਲਜ਼ਮਾਂ ਦੀਆਂ ਜ਼ਮਾਨਤਾਂ ਹੋ ਗਈਆਂ ਹਨ ਅਤੇ ਹੁਣ ਹਨੀਪ੍ਰੀਤ ਵੀ ਅੰਬਾਲਾ ਜੇਲ੍ਹ ਵਿਚੋਂ ਬਾਹਰ ਆਉਣਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ 25 ਅਗਸਤ, 2017 ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਸੀ। ਇਸ ਮਗਰੋਂ ਪੰਚਕੂਲਾ ਵਿੱਚ ਵੱਡੇ ਪੱਧਰ ‘ਤੇ ਹਿੰਸਾ ਹੋਈ ਤੇ ਸੁਰੱਖਿਆ ਬਲਾਂ ਨੂੰ ਹਾਲਾਤ ਕਾਬੂ ਕਰਨ ਲਈ ਗੋਲ਼ੀ ਵੀ ਚਲਾਉਣੀ ਪਈ ਸੀ। ਹਨੀਪ੍ਰੀਤ ‘ਤੇ ਰਾਮ ਰਹੀਮ ਨੂੰ ਦੋਸ਼ੀ ਐਲਾਨੇ ਜਾਣ ਮਗਰੋਂ ਪੁਲਿਸ ਹਿਰਾਸਤ ਵਿਚੋਂ ਭਜਾਉਣ ਦੀ ਸਾਜ਼ਿਸ਼ ਰਚਣ ਦੇ ਇਲਜ਼ਾਮ ਲੱਗੇ ਹਨ।

RELATED ARTICLES
POPULAR POSTS