ਅਸਤੀਫਾ ਦੇ ਕੇ ਪਾਰਟੀ ‘ਚੋਂ ਲਾਂਭੇ ਹੋਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵਿਚੋਂ ਬਾਗੀ ਹੋਏ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਤੋਂ ਪਾਰਟੀ ਕਾਫੀ ਖਫਾ ਹੈ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਚੋਣ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਸ਼ਮਸ਼ੇਰ ਦੂਲੋਂ ਕੋਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਮੰਗ ਕੇ ਲਾਂਭੇ ਨੂੰ ਹੋਣ ਲਈ ਕਹਿ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਅਤੇ ਪੁੱਤਰ ਬਨਦੀਪ ਸਿੰਘ ਦੂਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ, ਜਿਸ ਨੂੰ ਲੈ ਕੇ ਕਾਂਗਰਸ ਹਾਈਕਮਾਨ ਨਰਾਜ਼ ਹੈ। ‘ਆਪ’ ਨੇ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਨੂੰ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੋਇਆ ਅਤੇ ਹੁਣ ਚਰਚਾ ਹੈ ਕਿ ਇਹ ਸੀਟ ਦੂਲੋਂ ਦੇ ਪੁੱਤਰ ਬਨਦੀਪ ਸਿੰਘ ਨੂੰ ਦਿੱਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਗੁਰਵਿੰਦਰ ਸਿੰਘ ਬਾਲੀ ਨੂੂੰ ਵੀ 6 ਸਾਲਾਂ ਲਈ ਪਾਰਟੀ ਵਿਚੋਂ ਕੱਢ ਦਿੱਤਾ ਸੀ।