ਨਿਰਮਾਣ ਕਾਰਜਾਂ ਦੇ ਚੱਲਦਿਆਂ ਲਿਆ ਗਿਆ ਫੈਸਲਾ
ਬਟਾਲਾ/ਬਿਊਰੋ ਨਿਊਜ਼
ਆਉਂਦੀ 6 ਮਈ ਤੋਂ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਦਰਸ਼ਨ ਸਥਲ ਨੂੰ ਜਾਣ ਵਾਲੀ ਸੜਕ ਨੂੰ ਸੰਗਤ ਲਈ ਬੰਦ ਕਰ ਦਿੱਤਾ ਜਾਵੇਗਾ ਅਤੇ ਸੰਗਤ ਇਸ ਮਾਰਗ ਰਾਹੀਂ ਹੁਣ ਧੁੱਸੀ ਬੰਨ੍ਹ ਤੱਕ ਨਹੀਂ ਪਹੁੰਚ ਸਕੇਗੀ। ਇਸ ਸਬੰਧੀ ਅੱਜ ਕਸਬਾ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਦਰਸ਼ਨ ਸਥਲ ਬਣਾਉਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਬਾਬਾ ਸੁਖਦੀਪ ਸਿੰਘ ਬੇਦੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਇਸ ਮੌਕੇ ਰਾਸ਼ਟਰੀ ਹਾਈਵੇਅ ਅਥਾਰਿਟੀ ਦੇ ਅਧਿਕਾਰੀ ਜਤਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਬਾਬਾ ਬੇਦੀ ਨੇ ਦੱਸਿਆ ਕਿ ਬੁੱਧਵਾਰ ਤੋਂ ਕਰਤਾਰਪੁਰ ਦਰਸ਼ਨ ਸਥਲ ‘ਤੇ ਬੀ. ਐੱਸ. ਐੱਫ. ਦੀ ਕੰਟੀਨ, ਸੰਗਤਾਂ ਦਾ ਵਿਸ਼ਰਾਮ ਘਰ ਆਦਿ ਬਣੀਆਂ ਇਮਾਰਤਾਂ ਨੂੰ ਢਾਹ ਦਿੱਤਾ ਜਾਵੇਗਾ, ਇਸ ਮਾਰਗ ਨੂੰ ਜਾਂਦੀ ਸੜਕ ਨੂੰ ਵੀ ਤੋੜ ਦਿੱਤਾ ਜਾਵੇਗਾ ਅਤੇ ਸੜਕ ਦੇ ਆਲੇ-ਦੁਆਲੇ ਲੱਗੇ ਰੁੱਖ ਵੀ ਕੱਟ ਦਿੱਤੇ ਜਾਣਗੇ। ਬਾਬਾ ਬੇਦੀ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦੌਰਾਨ ਵੱਡੀਆਂ ਮਸ਼ੀਨਾਂ ਰਾਹੀਂ ਕੰਮ ਹੋਣਾ ਹੈ, ਇਸ ਲਈ ਸੰਗਤ ਨੂੰ ਕਾਫ਼ੀ ਮੁਸ਼ਕਲਾਂ ਪੇਸ਼ ਆ ਸਕਦੀਆਂ ਹਨ। ਉਨ੍ਹਾਂ ਕਿਹਾ ਕਿ 6 ਮਈ ਤੋਂ ਸੰਗਤਾਂ ਇਸ ਕਰਕੇ ਆਪਣੇ ਪ੍ਰੋਗਰਾਮ ਵਿਚ ਤਬਦੀਲੀ ਕਰਨ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …