ਫ਼ਿਰੋਜ਼ਪੁਰ/ਬਿਊਰੋ ਨਿਊਜ਼
ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਜ਼ਾਰਾਂ ਵਿਅਕਤੀਆਂ ਦੇ ਇਕੱਠ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸੇ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਨੇ ਵੀ ਅੱਜ ਆਪਣੀ ਨਾਮਜ਼ਦਗੀ ਭਰ ਦਿੱਤੀ ਹੈ। ਇਸ ਦੇ ਚੱਲਦਿਆਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਨਰਿੰਦਰ ਸ਼ੇਰਗਿੱਲ, ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕਾਂਗਰਸੀ ਉਮੀਦਵਾਰ ਮੁਨੀਸ਼ ਤਿਵਾੜੀ ਨੇ ਵੀ ਆਪਣੇ ਨਾਮਜ਼ਦਗੀ ਪਰਚੇ ਭਰ ਦਿੱਤੇ ਹਨ। ਫਰੀਦਕੋਟ ਤੋਂ ‘ਆਪ’ ਦੇ ਉਮੀਦਵਾਰ ਸਾਧੂ ਸਿੰਘ ਅਤੇ ਸੰਗਰੂਰ ਤੋਂ ਪੀਡੀਏ ਦੇ ਉਮੀਦਵਾਰ ਜੱਸੀ ਜਸਰਾਜ ਨੇ ਵੀ ਨਾਮਜ਼ਦਗੀ ਪਰਚੇ ਦਾਖਲ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 19 ਮਈ ਨੂੰ ਵੋਟਾਂ ਪੈਣਗੀਆਂ ਅਤੇ ਜਿਸਦੇ ਨਤੀਜੇ 23 ਮਈ ਨੂੰ ਆਉਣਗੇ।
Home / ਪੰਜਾਬ / ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਅਤੇ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਭਰੇ ਨਾਮਜ਼ਦਗੀ ਪਰਚੇ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …