ਕਿਹਾ- ਸਰਕਾਰ ਦੇ ਕੰਮ-ਕਾਜ ‘ਚ ਉਨ੍ਹਾਂ ਨੂੰ ਦਖ਼ਲ ਦੇਣ ਦਾ ਹੱਕ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੂੰ ਮਦਰਾਸ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਹੈ ਕਿ ਕਿਰਨ ਬੇਦੀ ਕੋਲ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿਚ ਦਖ਼ਲ-ਅੰਦਾਜ਼ੀ ਕਰਨ ਦੀ ਸ਼ਕਤੀ ਨਹੀਂ ਹੈ। ਧਿਆਨ ਰਹੇ ਕਿ ਕਈ ਦਿਨਾਂ ਤੋਂ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਵਾਮੀ ਅਤੇ ਉਪ ਰਾਜਪਾਲ ਕਿਰਨ ਬੇਦੀ ਵਿਚਾਲੇ ਸਿਆਸੀ ਘਮਸਾਣ ਮਚਿਆ ਹੋਇਆ ਹੈ। ਮੁੱਖ ਮੰਤਰੀ ਨੇ ਉਪ ਰਾਜਪਾਲ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਾਂਗ ਫਾਈਲਾਂ ਪਾਸ ਨਾ ਕਰਨ ਦਾ ਦੋਸ਼ ਲਾਇਆ ਹੈ। ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਉਪ ਰਾਜਪਾਲ ਬੇਦੀ ਹੁਣ ਪੁਡੂਚੇਰੀ ਸਰਕਾਰ ਤੋਂ ਕਿਸੇ ਵੀ ਫਾਈਲ ਦੇ ਬਾਰੇ ਵਿਚ ਪੁੱਛ ਨਹੀਂ ਸਕਦੀ। ਨਾ ਤਾਂ ਉਹ ਸਰਕਾਰ ਅਤੇ ਨਾ ਹੀ ਸਰਕਾਰ ਦੇ ਵਾਂਗ ਕੋਈ ਹੁਕਮ ਜਾਰੀ ਕਰ ਸਕੇਗੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …