ਸੂਰਤ ਦੀਆਂ ਦੋ ਸਕੀਆਂ ਭੈਣਾਂ ਨੇ ਲਗਾਏ ਸਨ ਜਬਰ ਜਨਾਹ ਦੇ ਇਲਜ਼ਾਮ
ਸੂਰਤ/ਬਿਊਰੋ ਨਿਊਜ਼
ਗੁਜਰਾਤ ਦੇ ਸੂਰਤ ਸਥਿਤ ਆਸ਼ਰਮ ਵਿਚ ਦੋ ਭੈਣਾਂ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ ਅੱਜ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਲੰਘੇ ਸ਼ੁੱਕਰਵਾਰ ਨੂੰ 11 ਸਾਲ ਪੁਰਾਣੇ ਮਾਮਲੇ ਵਿਚ ਨਰਾਇਣ ਸਾਈਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ। ਨਰਾਇਣ ਅਤੇ ਆਸਾ ਰਾਮ ਦੇ ਖਿਲਾਫ ਸੂਰਤ ਦੀਆਂ ਦੋ ਭੈਣਾਂ ਨੇ ਜਬਰ ਜਨਾਹ ਦਾ ਆਰੋਪ ਲਗਾਇਆ ਸੀ। ਪੁਲਿਸ ਨੇ ਪੀੜਤ ਭੈਣਾਂ ਦੇ ਬਿਆਨ ਅਤੇ ਸਬੂਤਾਂ ਦੇ ਅਧਾਰ ‘ਤੇ ਕੇਸ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ ਨਰਾਇਣ ਸਾਈਂ ਰੂਪੋਸ਼ ਹੋ ਗਿਆ ਸੀ ਅਤੇ ਬਾਅਦ ਵਿਚ ਇਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਨਰਾਇਣ ਸਾਈਂ ‘ਤੇ ਜੇਲ੍ਹ ਵਿਚ ਰਹਿੰਦੇ ਹੋਏ ਪੁਲਿਸ ਕਰਮਚਾਰੀ ਨੂੰ 13 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਵੀ ਇਲਜ਼ਮ ਲੱਗਿਆ ਸੀ। ਇਸ ਤੋਂ ਪਹਿਲਾਂ ਨਰਾਇਣ ਸਾਈਂ ਦੀ ਪਤਨੀ ਜਾਨਕੀ ਨੇ ਵੀ ਆਪਣੇ ਪਤੀ ਅਤੇ ਸਹੁਰੇ ਆਸਾ ਰਾਮ ‘ਤੇ ਇਲਜ਼ਾਮ ਲਗਾਏ ਸਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …