ਨਵਜੋਤ ਸਿੱਧੂ ਨੂੰ 28ਵੇਂ ਨੰਬਰ ‘ਤੇ ਰੱਖਿਆ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਮੁਤਾਬਕ ਸਟਾਰ ਪ੍ਰਚਾਰਕਾਂ ਵਿਚ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰੱਖਿਆ ਗਿਆ ਹੈ, ਪਰ ਨਵਜੋਤ ਸਿੱਧੂ ਨੂੰ 28ਵੇਂ ਨੰਬਰ ‘ਤੇ ਰੱਖਿਆ ਹੈ।
ਹੈਰਾਨੀ ਵਾਲੀ ਗੱਲ ਇਹ ਹੈ ਕਿ ਲੰਘੇ ਕੱਲ੍ਹ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਨੇ ਸ਼ਮਸ਼ੇਰ ਸਿੰਘ ਦੂਲੋਂ ਕੋਲੋਂ ਅਸਤੀਫਾ ਮੰਗਿਆ ਸੀ ਅਤੇ ਉਨ੍ਹਾਂ ਨੂੰ ਪਾਰਟੀ ਤੋਂ ਲਾਂਭੇ ਹੋਣ ਲਈ ਕਿਹਾ ਸੀ। ਉਸੇ ਦੂਲੋਂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ 6ਵੇਂ ਨੰਬਰ ‘ਤੇ ਰੱਖਿਆ ਗਿਆ ਹੈ। ਸਿੱਧੂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ 28ਵੇਂ ਨੰਬਰ ‘ਤੇ ਰੱਖਣ ਕਰਕੇ ਸਿੱਧੂ ਦੇ ਸਮਰਥਕਾਂ ਵਿਚ ਨਿਰਾਸ਼ਾ ਦੇਖੀ ਜਾ ਰਹੀ ਹੈ। ਇਸ ਘਟਨਾਕ੍ਰਮ ਨੂੰ ਸਿੱਧੂ ਦੀ ਕੈਪਟਨ ਅਮਰਿੰਦਰ ਨਾਲ ਚੱਲ ਰਹੀ ਨਰਾਜ਼ਗੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …