ਚੋਣ ਕਮਿਸ਼ਨ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੇ ਸ਼ੇਰਗਿੱਲ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਨਰਿੰਦਰ ਸਿੰਘ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਰੱਦ ਕਰ ਦਿੱਤੀ ਹੈ। ਹੁਣ ਨਰਿੰਦਰ ਸਿੰਘ ਸ਼ੇਰਗਿੱਲ ਅਨੰਦਪੁਰ ਸਾਹਿਬ ਤੋਂ ਚੋਣ ਨਹੀਂ ਲੜ ਸਕਣਗੇ। ਸ਼ੇਰਗਿੱਲ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਖਿਲਾਫ ਹਾਈਕੋਰਟ ਪਹੁੰਚ ਕੀਤੀ ਹੈ ਅਤੇ ਹਾਈਕੋਰਟ ਨੇ ਸ਼ੇਰਗਿੱਲ ਨੂੰ 2 ਮਈ 11 ਵਜੇ ਤੱਕ ਆਪਣਾ ਪੱਖ ਰੱਖਣ ਲਈ ਕਿਹਾ ਹੈ । ਚੋਣ ਕਮਿਸ਼ਨ ਅਨੁਸਾਰ ਨਰਿੰਦਰ ਸ਼ੇਰਗਿੱਲ ਵਲੋਂ ਜ਼ਿਲ੍ਹਾ ਮੁਹਾਲੀ ਤੋਂ 2017 ਵਿਚ ਵਿਧਾਨ ਸਭਾ ਚੋਣ ਲੜੀ ਸੀ, ਜਿਸ ਦਾ ਉਨ੍ਹਾਂ ਨੇ ਖਰਚੇ ਦਾ ਵੇਰਵਾ ਨਹੀਂ ਦਿੱਤਾ ਸੀ, ਜਿਸ ਦੇ ਚੱਲਦੇ ਨਰਿੰਦਰ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਰੱਦ ਕੀਤੀ ਹੈ। ਸ਼ੇਰਗਿੱਲ ਦੇ ਪਿਤਾ ਵਲੋਂ ਕਵਵਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕਰਵਾਏ ਗਏ ਹਨ, ਚਰਚਾ ਹੈ ਕਿ ਸ਼ੇਰਗਿੱਲ ਦੇ ਪਿਤਾ ਅਨੰਦਪੁਰ ਸਾਹਿਬ ਤੋਂ ਚੋਣ ਲੜਨਗੇ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …