15.7 C
Toronto
Monday, April 27, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ

ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ

ਮੌਜੂਦਾ ਵਿਧਾਇਕ ਸ਼ਰਨਜੀਤ ਢਿੱਲੋਂ ਦਾ ਭਰਾ ਅਜਮੇਰ ਸਿੰਘ ਕਾਂਗਰਸ ‘ਚ ਸ਼ਾਮਲ
‘ਆਪ’ ਦੀ ਸਟਾਰ ਪ੍ਰਚਾਰਕ ਰਹੀ ਅਮਨਦੀਪ ਕੌਰ ਗੋਸਲ ਦੀ ਅਕਾਲੀ ਦਲ ‘ਚ ਐਂਟਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਦਲ ਬਦਲੀਆਂ ਦਾ ਕੰਮ ਵੀ ਪੂਰੇ ਜ਼ੋਰਾਂ ‘ਤੇ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਹਨੇਵਾਲ ਤੋਂ ਮੌਜੂਦਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਭਰਾ ਅਜਮੇਰ ਸਿੰਘ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਅਜਮੇਰ ਸਿੰਘ ਵੇਰਕਾ ਮਿਲਕ ਪਲਾਂਟ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਮੇਰ ਸਿੰਘ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ।
ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਈ ਸਟਾਰ ਪ੍ਰਚਾਰਕ ਵੀ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਵਿਚ ਸ਼ਾਮਲ ਹੋ ਗਈ। ਅਮਨਦੀਪ ਗੋਸਲ ਨੇ ਕਿਹਾ ਕਿ ‘ਆਪ’ ਵਿਚ ਮਿਹਨਤੀ ਆਗੂਆਂ ਤੇ ਵਰਕਰਾਂ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਈ ਹੋਰ ਵਰਕਰ ਪਾਰਟੀ ਛੱਡਣ ਦੇ ਰੌਂਅ ਵਿਚ ਹਨ।

RELATED ARTICLES
POPULAR POSTS