ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
1984 ‘ਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਵਿਚ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲਿਆਂ ਵਿਚ ਦੋਸ਼ੀ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਕਰੀਬ 2 ਦਹਾਕਿਆਂ ਬਾਅਦ ਪਿਛਲੇ ਸਾਲ ਨਵੰਬਰ ਵਿਚ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਕਰਾਰ ਦਿੰਦਿਆਂ ਹੇਠਲੀ ਅਦਾਲਤ ਵਲੋਂ ਮਿਲੀ 5 ਸਾਲ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਸੁਪਰੀਮ ਕੋਰਟ ਨੇ ਅੱਜ ਹਾਈਕੋਰਟ ਅਤੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਪਲਟਦਿਆਂ 15 ਵਿਅਕਤੀਆਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ ‘ਸਬੂਤਾਂ ਦੀ ਘਾਟ’ ਦਾ ਹਵਾਲਾ ਦਿੰਦਿਆਂ ਆਪਣੇ ਫ਼ੈਸਲੇ ਵਿਚ ਕਿਹਾ ਕਿ ਪੁਲਿਸ ਖ਼ੁਦ ਮੰਨਦੀ ਹੈ ਕਿ ਕਤਲੇਆਮ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ ਕਿਸੇ ਨੇ ਨਹੀਂ ਦੇਖਿਆ ਅਤੇ ਨਾ ਹੀ ਕਿਸੇ ਦੀ ਪਹਿਚਾਣ ਹੋ ਸਕੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੇ ਬੈਂਚ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਸਿੱਧੇ ਸਬੂਤ ਨਾ ਮਿਲਣ ਅਤੇ ਗਵਾਹਾਂ ਵਲੋਂ ਪਛਾਣ ਨਾ ਕੀਤੇ ਜਾਣ ਕਾਰਨ ਇਨ੍ਹਾਂ ਨੂੰ ਬਰੀ ਕੀਤਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਕਤਲੇਆਮ ਦੌਰਾਨ ਤ੍ਰਿਲੋਕਪੁਰੀ ਵਿਚ ਹੋਈ 95 ਸਿੱਖਾਂ ਦਾ ਕਤਲ ਕੀਤਾ ਗਿਆ ਸੀ ਅਤੇ ਤਕਰੀਬਨ 100 ਘਰ ਸਾੜ ਦਿੱਤੇ ਗਏ ਸਨ। ਇਸ ਮਾਮਲੇ ਵਿਚ ਕਿਸੇ ਵੀ ਦੋਸ਼ੀ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਨਹੀਂ ਹੋਇਆ ਸੀ।
Home / ਭਾਰਤ / ’84 ਕਤਲੇਆਮ ਦੌਰਾਨ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲੇ ‘ਚ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …