ਸਮਾਜਵਾਦੀ ਪਾਰਟੀ-ਬਸਪਾ ਗਠਜੋੜ ਨੂੰ ਲੱਗਾ ਵੱਡਾ ਝਟਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਵਾਰਾਨਸੀ ਤੋਂ ਚੋਣ ਲੜਨ ਲਈ ਸਪਾ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਤੇਜ਼ ਬਹਾਦਰ ਦੇ ਨਾਮਜ਼ਦਗੀ ਕਾਗਜ਼ ਰੱਦ ਹੋ ਗਏ ਹਨ। ਜ਼ਿਕਰਯੋਗ ਹੈ ਕਿ ਤੇਜ ਬਹਾਦਰ ਯਾਦਵ ਬੀ. ਐੱਸ. ਐੱਫ. ਦਾ ਉਹ ਕਰਮਚਾਰੀ ਹੈ ਜਿਸ ਨੇ ਫੌਜੀਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਨਾਲ ਜੁੜੀ ਇੱਕ ਵੀਡੀਓ ਜਾਰੀ ਕੀਤੀ ਸੀ। ਇਸ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਨੇ ਉਸਦੇ ਨਾਮਜ਼ਦਗੀ ਕਾਗਜ਼ਾਂ ਵਿਚ ਕੁਝ ਗੜਬੜੀ ਕਾਰਨ ਕਾਗ਼ਜ਼ ਰੱਦ ਕਰ ਦਿੱਤੇ ਹਨ। ਉੱਧਰ ਦੂਜੇ ਪਾਸੇ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਤੇਜ਼ ਪ੍ਰਤਾਪ ਦਾ ਕਹਿਣਾ ਹੈ ਕਿ ਉਹ ਹੁਣ ਸੁਪਰੀਮ ਕੋਰਟ ਵਿਚ ਜਾਣਗੇ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …