ਮ੍ਰਿਤਕ ਜਰਨੈਲ ਸਿੰਘ ਦੇ ਸਿਰ ਸੀ 8 ਲੱਖ ਰੁਪਏ ਦਾ ਕਰਜ਼ਾ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਭਰਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਜਰਨੈਲ ਸਿੰਘ ਪੁੱਤਰ ਇੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਿਰ ‘ਤੇ ਕਰੀਬ 8 ਲੱਖ ਰੁਪਏ ਦਾ ਕਰਜ਼ਾ ਸੀ। ਇਸੇ ਦੇ ਪਰੇਸ਼ਾਨੀ ਕਾਰਨ ਅੱਜ ਤੜਕਸਾਰ ਉਸ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੀ ਨੂੰ ਛੱਡ ਗਿਆ। ਜਾਣਕਾਰੀ ਮੁਤਾਬਕ 10 ਸਾਲ ਪਹਿਲਾਂ ਜਰਨੈਲ ਸਿੰਘ ਨੇ ਬੈਂਕ ਤੋ 4 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਜੋ ਹੁਣ 8 ਲੱਖ ਰੁਪਏ ਹੋ ਚੁੱਕਾ ਹੈ। ਬੈਂਕ ਅਧਿਕਾਰੀ ਕਰਜ਼ਾ ਵਾਪਸ ਕਰਨ ਲਈ ਉਨ੍ਹਾਂ ਦੇ ਘਰ ਆਉਂਦੇ ਸਨ। ਇਸੇ ਤੋਂ ਦੁਖ਼ੀ ਹੋ ਕੇ ਜਰਨੈਲ ਸਿੰਘ ਨੇ ਅੱਜ ਸਵੇਰੇ ਖ਼ੁਦਕੁਸ਼ੀ ਕਰ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …