ਭਲਕੇ 2 ਮਈ ਨੂੰ ਸ਼ਾਮ 6 ਵਜੇ ਤੱਕ ਮੰਗਿਆ ਜਵਾਬ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਚੋਣ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮਿਸ਼ਨ ਨੇ ਫਿਰ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਸਿੱਧੂ ਨੂੰ ਇਹ ਨੋਟਿਸ ਅਹਿਮਦਾਬਾਦ ਵਿਚ ਕੀਤੀ ਗਈ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਕੀਤੀ ਗਈ ਟਿੱਪਣੀ ਨੂੰ ਲੈ ਕੇ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਸਿੱਧੂ ਨੂੰ ਭਲਕੇ 2 ਮਈ ਨੂੰ ਸ਼ਾਮ 6 ਵਜੇ ਤੱਕ ਜਵਾਬ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੂੰ ਕੁਝ ਦਿਨ ਪਹਿਲਾਂ ਵੀ ਧਰਮ ਦੇ ਅਧਾਰ ‘ਤੇ ਮੁਸਲਮਾਨ ਭਾਈਚਾਰੇ ਕੋਲੋਂ ਵੋਟਾਂ ਮੰਗਣ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਸੀ। ਚੋਣ ਕਮਿਸ਼ਨ ਵਲੋਂ 72 ਘੰਟਿਆਂ ਲਈ ਸਿੱਧੂ ਦੇ ਚੋਣ ਪ੍ਰਚਾਰ ‘ਤੇ ਵੀ ਰੋਕ ਲਗਾ ਦਿੱਤੀ ਗਈ ਸੀ।
Check Also
ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …