Breaking News
Home / ਪੰਜਾਬ / ਬਠਿੰਡਾ, ਫਿਰੋਜ਼ਪੁਰ ਅਤੇ ਫਰੀਦਕੋਟ ਲੋਕ ਸਭਾ ਹਲਕਿਆਂ ‘ਚ ਅਕਾਲੀ ਉਮੀਦਵਾਰਾਂ ਦਾ ਹੋਣ ਲੱਗਾ ਵਿਰੋਧ

ਬਠਿੰਡਾ, ਫਿਰੋਜ਼ਪੁਰ ਅਤੇ ਫਰੀਦਕੋਟ ਲੋਕ ਸਭਾ ਹਲਕਿਆਂ ‘ਚ ਅਕਾਲੀ ਉਮੀਦਵਾਰਾਂ ਦਾ ਹੋਣ ਲੱਗਾ ਵਿਰੋਧ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਗੋਲੀਕਾਂਡ ਦਾ ਮਾਮਲਾ ਫਿਰ ਉਠਣ ਲੱਗਾ
ਫਰੀਦਕੋਟ/ਬਿਊਰੋ ਨਿਊਜ਼
ਪੰਜਾਬ ਵਿਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਕਰਕੇ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਗੋਲੀਕਾਂਡ ਦਾ ਮਾਮਲਾ ਵੀ ਮੁੜ ਤੋਂ ਉਠਣ ਲੱਗਾ ਹੈ ਅਤੇ ਅਕਾਲੀ ਉਮੀਦਵਾਰਾਂ ਦਾ ਵਿਰੋਧ ਹੋਣਾ ਵੀ ਸ਼ੁਰੂ ਹੋ ਗਿਆ ਹੈ। ਇਹ ਵਿਰੋਧ ਬਠਿੰਡਾ, ਫਿਰੋਜ਼ਪੁਰ ਅਤੇ ਫਰੀਦਕੋਟ ਹਲਕਿਆਂ ਦੇ ਅਕਾਲੀ ਉਮੀਦਵਾਰਾਂ ਖਿਲਾਫ ਹੋ ਰਿਹਾ ਹੈ। ਫਰੀਦਕੋਟ ਹਲਕੇ ਤੋਂ ਅਕਾਲੀ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਅੱਜ ਬਰਗਾੜੀ ਨਾਲ ਲੱਗਦੇ ਪਿੰਡ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਤਾਂ ਉਥੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਸੁਖਬੀਰ ਬਾਦਲ ਦਾ ਵੀ ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਵਿਚ ਵਿਰੋਧ ਹੋਇਆ ਸੀ ਅਤੇ ਕਾਲੀਆਂ ਝੰਡੀਆਂ ਵੀ ਦਿਖਾਈਆਂ ਗਈਆਂ ਸਨ। ਧਿਆਨ ਰਹੇ ਕਿ ਹਰਸਿਮਰਤ ਕੌਰ ਬਾਦਲ ਦਾ ਵੀ ਬਠਿੰਡਾ ਹਲਕੇ ਵਿਚ ਵਿਰੋਧ ਹੋ ਰਿਹਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਕਿਹਾ ਹੈ ਕਿ ਅਕਾਲੀ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਨਹੀਂ ਸਗੋਂ ਕਾਲੇ ਝੰਡੇ ਵਿਖਾਉਣੇ ਚਾਹੀਦੇ ਹਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …