23.8 C
Toronto
Sunday, September 13, 2026
spot_img
Homeਹਫ਼ਤਾਵਾਰੀ ਫੇਰੀਵਿਦੇਸ਼ਾਂ 'ਚਸ਼ਰਨਲੈਣਵਾਲੇ ਭਾਰਤੀ ਮੂਲਦੇ ਸਿੱਖਾਂ ਨੂੰਵੱਡੀ ਰਾਹਤ

ਵਿਦੇਸ਼ਾਂ ‘ਚਸ਼ਰਨਲੈਣਵਾਲੇ ਭਾਰਤੀ ਮੂਲਦੇ ਸਿੱਖਾਂ ਨੂੰਵੱਡੀ ਰਾਹਤ

ਵਿਦੇਸ਼ਾਂ ‘ਚਸ਼ਰਨਲੈਣਵਾਲੇ ਭਾਰਤੀ ਮੂਲਦੇ ਸਿੱਖਾਂ ਨੂੰਵੱਡੀ ਰਾਹਤਕਾਲੀ ਸੂਚੀ ਖ਼ਤਮ ਕਰਨ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਵਿਦੇਸ਼ਾਂ ਵਿੱਚ ਸ਼ਰਣ ਲੈਣ ਵਾਲੇ ਭਾਰਤੀ ਮੂਲ ਦੇ ਲੋਕਾਂ, ਖ਼ਾਸ ਕਰ ਕੇ ਸਿੱਖਾਂ ਨੂੰ ਵੱਡੀ ਰਾਹਤ ਮਿਲੀ ਹੈ। ਭਾਰਤ ਸਰਕਾਰ ਨੇ ਆਪਣੇ ਵਿਦੇਸ਼ਾਂ ਵਿਚ ਸਥਿਤ ਸਾਰੇ ਸਫ਼ਾਰਤਖਾਨਿਆਂ ਨੂੰ ਉੱਥੋਂ ਦੀ ਕਾਲੀ ਸੂਚੀ ਖ਼ਤਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਹੁਕਮਾਂ ਨਾਲ ਵਿਦੇਸ਼ਾਂ ਵਿਚ ਸ਼ਰਨ ਲੈਣ ਵਾਲੇ ਭਾਰਤੀ ਲੋਕਾਂ ਨੂੰ ਉੱਥੋਂ ਦੇ ਭਾਰਤੀ ਸਫ਼ਾਰਤਖਾਨਿਆਂ ਵਿੱਚ ਵੀਜ਼ਾ, ਪਾਸਪੋਰਟ ਤੇ ਓਸੀਆਈ ਸੇਵਾਵਾਂ ਲੈਣ ਵਿਚ ਮਦਦ ਮਿਲੇਗੀ।
ਸਰਕਾਰ ਵੱਲੋਂ ਇਹ ਫ਼ੈਸਲਾ ਉਸ ਵੇਲੇ ਲਿਆ ਗਿਆ ਹੈ ਜਦੋਂ ਪੰਜਾਬ ਵਿੱਚ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਪਰਵਾਸੀ ਭਾਰਤੀ ਭਾਈਚਾਰੇ ਵੱਲੋਂ ਹਮੇਸ਼ਾਂ ਤੋਂ ਵਿਵਾਦਤ ਕਾਲੀ ਸੂਚੀ ਖ਼ਤਮ ਕਰਨ ਦੀ ਗੱਲ ਕੀਤੀ ਜਾਂਦੀ ਰਹੀ ਹੈ। ਇਹ ਕਾਲੀ ਸੂਚੀ ਪੰਜਾਬ ਵਿੱਚ ਕਾਲੇ ਦੌਰ ਦੀ ਦੇਣ ਹੈ ਜਦੋਂ ਕਈਆਂ ਨੇ ਇੱਥੇ ਜ਼ਿੰਦਗੀ ਨੂੰ ਖ਼ਤਰਾ ਹੋਣ ਕਾਰਨ ਵਿਦੇਸ਼ਾਂ ਵਿਚ ਸ਼ਰਨ ਲੈ ਲਈ ਸੀ ਅਤੇ ਭਾਰਤ ਸਰਕਾਰ ਨੇ ਖ਼ਾਲਿਸਤਾਨ ਪੱਖੀ ਹੋਣ ਦੇ ਸ਼ੱਕ ਵਿਚ ਉਨ੍ਹਾਂ ਨੂੰ ਕਾਲੀ ਸੂਚੀ ਵਿਚ ਪਾ ਦਿੱਤਾ ਸੀ।
ਪੰਜਾਬ ਫਾਊਂਡੇਸ਼ਨ ਅਮਰੀਕਾ ਦੇ ਚੇਅਰਮੈਨ ਸੁੱਖੀ ਚਾਹਲ ਜੋ ਹਮੇਸ਼ਾ ਤੋਂ ਕਾਲੀ ਸੂਚੀ ਖ਼ਤਮ ਕਰਨ ਦੀ ਮੰਗ ਕਰਦੇ ਆਏ ਹਨ, ਨੇ ਟਵਿਟਰ ‘ਤੇ ਇਹ ਹੁਕਮ ਜਾਰੀ ਕੀਤੇ ਅਤੇ ਬਾਅਦ ਵਿੱਚ ਅਮਰੀਕਾ ਵਿਚ ਸਥਿਤ ਭਾਰਤੀ ਸਫ਼ਾਰਤਖਾਨੇ ਨੇ ਵੀ ਇਹ ਹੁਕਮ ਟਵਿਟਰ ‘ਤੇ ਪਾਏ। ਚਾਹਲ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਪੂਰੀ ਦ੍ਰਿੜ੍ਹਤਾ ਨਾਲ ਵਿਦੇਸ਼ ਮੰਤਰਾਲੇ ਕੋਲ ਇਹ ਮੁੱਦਾ ਚੁੱਕਦੇ ਆ ਰਹੇ ਸਨ ਤਾਂ ਜੋ ਆਰਥਿਕ ਕਾਰਨਾਂ ਕਰਕੇ ਅਮਰੀਕਾ ਵਿਚ ਸ਼ਰਨ ਲੈਣ ਵਾਲੇ ਸ਼ਰਨਾਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਅਧਾਰ ‘ਤੇ ਭਾਰਤੀ ਪਾਸਪੋਰਟ ਤੇ ਵੀਜ਼ਾ ਜਾਰੀ ਹੋ ਸਕੇ। ਹੁਣ ਇਹ ਵਿਅਕਤੀ ਭਾਰਤ ਜਾ ਸਕਦੇ ਹਨ। ਸਾਲ 2007 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਇਹ ਕਾਲੀ ਜਾਰੀ ਕੀਤੀ ਗਈ ਸੀ ਤਾਂ ਇਸ ਵਿੱਚ ਸੈਂਕੜੇ ਲੋਕਾਂ ਦੇ ਨਾਂ ਸ਼ਾਮਲ ਸਨ। ਉਪਰੰਤ 2008 ਵਿਚ ਤਤਕਾਲੀ ਗ੍ਰਹਿ ਮੰਤਰੀ ਪੀ ਚਿਦੰਬਰਮ ਨੇ ਉਸ ਵੇਲੇ ਨਵਾਂ ਵਿਵਾਦ ਛੇੜ ਦਿੱਤਾ ਸੀ ਜਦੋਂ ਉਨ੍ਹਾਂ ਜੰਮੂ ਵਿੱਚ ਸੂਬਾ ਛੱਡਣ ਵਾਲੇ ਕਸ਼ਮੀਰੀ ਗਰਮ ਖਿਆਲੀਆਂ ਜਾਂ ਨੌਜਵਾਨਾਂ ਦੇ ਮੁੜਵਸੇਬੇ ਲਈ ਯੋਜਨਾ ਦਾ ਐਲਾਨ ਕੀਤਾ ਸੀ ਪਰ ਕਾਲੀ ਸੂਚੀ ਵਿਚ ਸ਼ਾਮਲ ਪੰਜਾਬੀ ਵਿਅਕਤੀਆਂ ਲਈ ਅਜਿਹੀ ਕੋਈ ਯੋਜਨਾ ਨਾ ਹੋਣ ਦੀ ਗੱਲ ਆਖੀ ਸੀ।
ਚਾਹਲ ਨੇ ਕਿਹਾ ਕਿ ਹਾਲਾਂਕਿ, ਕਾਂਗਰਸ ਸਰਕਾਰ ਨੇ ਕੁਝ ਮਹੀਨਿਆਂ ਬਾਅਦ ਇਹ ਸੂਚੀ ਛਾਂਗ ਕੇ 56 ਨਾਵਾਂ ਦੀ ਕਰ ਦਿੱਤੀ ਸੀ। ਬਾਅਦ ਵਿੱਚ ਭਾਜਪਾ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਸੂਚੀ ਨੂੰ ਦੁਬਾਰਾ ਛਾਂਗਿਆ ਗਿਆ ਹੈ। ਕਈ ਮਨੁੱਖੀ ਅਧਿਕਾਰ ਕਾਰਕੁਨ ਕਹਿੰਦੇ ਹਨ ਕਿ ਸੂਚੀ ਦੀ ਛੰਗਾਈ ਸਿਰਫ਼ ਕਾਗ਼ਜ਼ਾਂ ਵਿਚ ਹੋਈ ਸੀ, ਅਜੇ ਵੀ ਸੈਂਕੜੇ ਲੋਕ ਇਸ ਕਾਲੀ ਸੂਚੀ ‘ਚ ਸ਼ਾਮਲ ਸਨ। ਚਾਹਲ ਨੇ ਕਿਹਾ ਕਿ ਹੁਣ ਇਨ੍ਹਾਂ ਨਵੇਂ ਹੁਕਮਾਂ ਨਾਲ ਕਾਫੀ ਰਾਹਤ ਮਿਲੇਗੀ।

RELATED ARTICLES
POPULAR POSTS