ਨਵੀਂ ਦਿੱਲੀ : ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ਵਿਚ ਦਲੇਰ ਮਹਿੰਦੀ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸ ਮੌਕੇ ਹੰਸ ਰਾਜ ਹੰਸ ਵੀ ਹਾਜ਼ਰ ਸਨ, ਜੋ ਕਿ ਪਿਛਲੀ ਦਿਨੀਂ ਭਾਜਪਾ ‘ਚ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਉਤਰ-ਪੱਛਮੀ ਦਿੱਲੀ ਤੋਂ ਭਾਜਪਾ ਨੇ ਟਿਕਟ ਵੀ ਦੇ ਦਿੱਤੀ। ਲੋਕ ਸਭਾ ਚੋਣਾਂ ਦੇ ਮਾਹੌਲ ਦੌਰਾਨ ਅਜਿਹਾ ਦੌਰ ਚੱਲ ਰਿਹਾ ਹੈ ਕਿ ਜਦੋਂ ਕੋਈ ਵੱਡਾ ਚਿਹਰਾ ਕਿਸੇ ਪਾਰਟੀ ਵਿਚ ਸ਼ਮੂਲੀਅਤ ਕਰਦਾ ਹੈ ਤਾਂ ਉਸ ਨੂੰ ਕੁਝ ਘੰਟਿਆਂ ਬਾਅਦ ਹੀ ਟਿਕਟ ਵੀ ਦੇ ਦਿੱਤੀ ਜਾਂਦੀ ਹੈ। ਹੁਣ ਦੇਖਣਾ ਹੈ ਕਿ ਦਲੇਰ ਮਹਿੰਦੀ ਨੂੰ ਕਿਹੜੇ ਲੋਕ ਸਭਾ ਹਲਕੇ ਤੋਂ ਟਿਕਟ ਮਿਲਦੀ ਹੈ। ਦਲੇਰ ਮਹਿੰਦੀ ਹੰਸ ਰਾਜ ਹੰਸ ਦੇ ਕੁੜਮ ਹਨ ਅਤੇ ਹੰਸ ਨੇ ਹੀ ਉਨ੍ਹਾਂ ਨੂੰ ਭਾਜਪਾ ‘ਚ ਲਿਆਂਦਾ ਹੈ।
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …