Breaking News
Home / ਪੰਜਾਬ / ਹਾਈਕੋਰਟ ਨੇ ਰਾਮ ਰਹੀਮ ਨੂੰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਨਹੀਂ ਦਿੱਤੀ ਜ਼ਮਾਨਤ

ਹਾਈਕੋਰਟ ਨੇ ਰਾਮ ਰਹੀਮ ਨੂੰ ਵਿਆਹ ਸਮਾਗਮ ‘ਚ ਸ਼ਾਮਲ ਹੋਣ ਲਈ ਨਹੀਂ ਦਿੱਤੀ ਜ਼ਮਾਨਤ

ਹਨੀਪ੍ਰੀਤ ਦੀ ਜ਼ਮਾਨਤ ਦਾ ਮਾਮਲਾ ਵੀ 9 ਮਈ ਤੱਕ ਟਾਲਿਆ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲਾਤਕਾਰ ਦੇ ਦੋਸ਼ਾਂ ਹੇਠ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਲੰਘੇ ਦਿਨੀਂ ਰਾਮ ਰਹੀਮ ਨੇ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਜ਼ਮਾਨਤ ਲਈ ਵਕੀਲ ਸੰਜੇ ਰਾਹੀਂ ਅਰਜ਼ੀ ਦਿੱਤੀ ਸੀ। ਅਦਾਲਤ ਨੇ 40 ਮਿੰਟ ਤਕ ਮਾਮਲੇ ਦੀ ਸੁਣਵਾਈ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਰਾਮ ਰਹੀਮ ਨੂੰ ਚੋਣਾਂ ਦੇ ਸਮੇਂ ਜ਼ਮਾਨਤ ਦੇਣਾ ਕਾਨੂੰਨੀ ਵਿਵਸਥਾ ਲਈ ਖ਼ਤਰਨਾਕ ਹੋ ਸਕਦਾ ਹੈ। ਇਸੇ ਦੌਰਾਨ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੀ ਜ਼ਮਾਨਤ ਦਾ ਮਾਮਲਾ 9 ਮਈ ਤੱਕ ਟਾਲ਼ ਦਿੱਤਾ ਗਿਆ ਹੈ। ਹਾਈਕੋਰਟ ਪਹੁੰਚਣ ਤੋਂ ਪਹਿਲਾਂ ਹਨੀਪ੍ਰੀਤ ਨੇ ਪੰਚਕੁਲਾ ਦੀ ਹੇਠਲੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਲਾਈ ਸੀ ਜੋ ਖਾਰਜ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਹਨੀਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਬੂਹਾ ਖੜਕਾਇਆ ਸੀ। ਜ਼ਿਕਰਯੋਗ ਹੈ ਕਿ ਹਨੀਪ੍ਰੀਤ ਨੂੰ 25 ਅਗਸਤ, 2017 ਨੂੰ ਪੰਚਕੁਲਾ ਵਿੱਚ ਦੰਗੇ ਭੜਕਾਉਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …