ਸਰਕਾਰ ਵੱਲੋਂ ਮਿਲੇਗੀ 24.66 ਬਿਲੀਅਨ ਡਾਲਰ ਦੀ ਗ੍ਰਾਂਟ, ਅਧਿਆਪਕਾਂ ਦੀਆਂ ਨੌਕਰੀਆਂ ਹੋਣਗੀਆਂ ਸੁਰੱਖਿਅਤ
ਉਨਟਾਰੀਓ : ਉਨਟਾਰੀਓ ਸਰਕਾਰ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਇਸ ਨੂੰ ਵਿਸ਼ਵ ਪੱਧਰੀ ਬਣਾ ਕੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਆਸਾਨੀ ਨਾਲ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਾਇਆ ਜਾਵੇਗਾ। ਇਸ ਤਹਿਤ ਸਰਕਾਰ ਸਾਲ 2019-20 ਦੌਰਾਨ ਸਕੂਲ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਸਕੂਲ ਬੋਰਡਾਂ ਨੂੰ 24.66 ਬਿਲੀਅਨ ਡਾਲਰ ਦਾ ਸਿੱਖਿਆ ਫੰਡ ਮੁਹੱਈਆ ਕਰੇਗੀ। ਇਹ ਸਾਲ 2018-19 ਨਾਲੋਂ 47 ਮਿਲੀਅਨ ਡਾਲਰ ਜ਼ਿਆਦਾ ਹੋਵੇਗਾ। ਸਿੱਖਿਆ ਮੰਤਰਾਲੇ ਨੇ ਹਾਲ ਹੀ ਵਿੱਚ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਇਸ ਤਰ੍ਹਾਂ ਤਿਆਰ ਕੀਤਾ ਜਾਵੇਗਾ ਕਿ ਉਨ੍ਹਾਂ ਨੂੰ ਭਵਿੱਖ ਵਿੱਚ ਨੌਕਰੀਆਂ ਹਾਸਲ ਕਰਨ ਵਿੱਚ ਮੁਸ਼ਕਿਲ ਨਾ ਆਵੇ। ਤਕਨਾਲੋਜੀ ਦੀ ਸਰਵੋਤਮ ਵਰਤੋਂ ਕਰਦਿਆਂ ਸਿੱਖਿਆ ਸੁਧਾਰਾਂ ਪ੍ਰਤੀ ਆਧੁਨਿਕ ਪਹੁੰਚ ਅਪਣਾਈ ਜਾਵੇਗੀ। ਅਧਿਆਪਕਾਂ ਦੀ ਰੁਜ਼ਗਾਰ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰਾਲਾ ਉਨਟਾਰੀਓ ਦੇ 72 ਜ਼ਿਲ੍ਹਾ ਸਕੂਲ ਬੋਰਡਾਂ ਨੂੰ ਸਾਲਾਨਾ ‘ਗ੍ਰਾਂਟਸ ਫਾਰ ਸਟੂਡੈਂਟਸ ਨੀਡਜ਼’ (ਜੀਐੱਸਐੱਨ) ਮੁਹੱਈਆ ਕਰਾਉਂਦਾ ਹੈ। ਸਿੱਖਿਆ ਮੰਤਰੀ ਲਿਜ਼ਾ ਥੌਂਪਸਨ ਨੇ ਕਿਹਾ, ‘ਅਸੀਂ ਹਰੇਕ ਸਾਲ ਸਿੱਖਿਆ ਪ੍ਰਣਾਲੀ ‘ਤੇ ਜ਼ਿਆਦਾ ਤੋਂ ਜ਼ਿਆਦਾ ਰਾਸ਼ੀ ਦਾ ਨਿਵੇਸ਼ ਕਰਨਾ ਜਾਰੀ ਰੱਖਾਂਗੇ ਤਾਂ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਇਆ ਜਾ ਸਕੇ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …