ਬਰੈਂਪਟਨ : ਬਰੈਂਪਟਨ ਨਾਰਥ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਅਰਪਣ ਖੰਨਾ ਨੇ ਪਿਛਲੇ ਦਿਨੀਂ ਕਮਿਊਨਿਟੀ ਪ੍ਰੋਗਰਾਮ ਦੇ ਤਹਿਤ ਡੇਅਰੀ ਕਵੀਨ ‘ਤੇ ਮੈਂਟਲ ਹੈਲਥ ਟਾਕ ਦਾ ਆਯੋਜਿਨ ਕੀਤਾ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। ਪ੍ਰੋਗਰਾਮ ਵਿਚ ਵੱਡੀ ਸੰਖਿਆ ਵਿਚ ਨੌਜਵਾਨ ਸ਼ਾਮਲ ਹੋਏ। ਇਸ ਦੌਰਾਨ ਡਰੱਗ ਅਡਿਕਸ਼ਨ, ਐਲਕੋਹੋਲਿਜ਼ਮ, ਡਿਪਰੈਸ਼ਨ ਅਤੇ ਹੋਰ ਕਈ ਮੁੱਦਿਆਂ ‘ਤੇ ਚਰਚਾ ਹੋਈ, ਜੋ ਕਿ ਮਾਨਸਿਕ ਸਿਹਤ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਹਰੇਕ ਪੰਜਾਂ ਵਿਚੋਂ ਇਕ ਵਿਅਕਤੀ ਨੂੰ ਹਰ ਸਾਲ ਮੈਂਟਲ ਹੈਲਥ ਨਾਲ ਸਬੰਧਤ ਮੁਸ਼ਕਲਾਂ ਪੇਸ਼ ਆਉਂਦੀਆਂ ਹਨ ਅਤੇ ਇਸ ਤੋਂ ਕੋਈ ਵੀ ਪ੍ਰਭਾਵਿਤ ਹੋ ਸਕਦਾ ਹੈ। ਇਸ ‘ਚ ਉਮਰ, ਨਸਲ, ਲਿੰਗ ਜਾਂ ਸਮਾਜਿਕ ਪੱਧਰ ਦੀ ਕੋਈ ਸੀਮਾ ਨਹੀਂ ਹੁੰਦੀ ਅਤੇ ਇਹ ਕਿਸੇ ਨੂੰ ਵੀ ਆਪਣੀ ਲਪੇਟ ਵਿਚ ਲੈ ਸਕਦੀ ਹੈ।
ਇਸ ਤਰ੍ਹਾਂ ਦੇ ਮਾਮਲਿਆਂ ਦੇ ਜ਼ਿਆਦਾ ਵਧਣ ਦੇ ਬਾਵਜੂਦ ਵੀ ਇਨ੍ਹਾਂ ‘ਤੇ ਘੱਟ ਹੀ ਧਿਆਨ ਦਿੱਤਾ ਜਾ ਰਿਹਾ ਹੈ। ਖੰਨਾ ਨੇ ਕਿਹਾ ਕਿ ਲੋਕਾਂ ਨੂੰ ਇਸ ਬਾਰੇ ਵਿਚ ਜਾਣਕਾਰੀ ਦੀ ਘਾਟ ਹੈ ਅਤੇ ਉਨ੍ਹਾਂ ਨੂੰ ਸਹੀ ਮੱਦਦ ਅਤੇ ਸਹੀ ਜਗ੍ਹਾ ਦੇ ਬਾਰੇ ਵਿਚ ਵੀ ਪਤਾ ਨਹੀਂ ਹੈ। ਉਨ੍ਹਾਂ ਨੇ ਆਪਣੀ ਂਿਨੱਜੀ ਜ਼ਿੰਦਗੀ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਖੁਦ ਵੀ ਮੁਸ਼ਕਲ ਹਾਲਾਤ ਨਾਲ ਜੂਝ ਚੁੱਕੇ ਹਨ ਅਤੇ ਹੁਣ ਉਹ ਅਜਿਹੀਆਂ ਸਾਰੀਆਂ ਮੁਸ਼ਕਲਾਂ ‘ਚੋਂ ਨਿਕਲ ਚੁੱਕੇ ਹਨ।
ਖੰਨਾ ਨੇ ਕਿਹਾ ਕਿ ਇਕ ਦੂਜੇ ਦੀ ਮੱਦਦ ਕਰਨ ਦੇ ਨਾਲ ਹੀ ਨੌਜਵਾਨਾਂ ਲਈ ਸਕਾਰਾਤਮਕ ਮਾਹੌਲ ਵੀ ਬਣਾਉਣਾ ਪਵੇਗਾ। ਉਨ੍ਹਾਂ ਨੌਜਵਾਨਾਂ ਦੇ ਮਾਂ-ਬਾਪ ਅਤੇ ਪਰਿਵਾਰਾਂ ਨੂੰ ਵੀ ਇਸ ਰਾਰੇ ਸਿੱਖਿਅਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਅਰਪਣ ਖੰਨਾ ਨੇ ਭਰੋਸਾ ਦਿੱਤਾ ਕਿ ਉਹ ਰਾਸ਼ਟਰੀ ਪੱਧਰ ‘ਤੇ ਵੀ ਇਨ੍ਹਾਂ ਮਾਮਲਿਆਂ ਨੂੰ ਉਠਾਉਂਦੇ ਰਹਿਣਗੇ। ਐਸਓਸੀਐਚ ਇਕ ਜ਼ਮੀਨੀ ਮੈਂਟਲ ਹੈਲਥ ਸੰਗਠਨ ਹੈ, ਜੋ ਕਿ ਲਗਾਤਾਰ ਲੋਕਾਂ ਦੀ ਮੱਦਦ ਲਈ ਵਰਕਸ਼ਾਪਾਂ ਦਾ ਆਯੋਜਨ ਕਰਦਾ ਹੈ।
Check Also
ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ …