ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਨਾਰਥ ਤੋਂ ਲਿਬਰਲ ਪਾਰਟੀ ਦੀ ਐਮਪੀ ਰੂਬੀ ਸਹੋਤਾ ਨੇ ਕਿਹਾ ਕਿ ਕੈਨੇਡੀਅਨ ਜਾਂਚ ਅਤੇ ਸੁਰੱਖਿਆ ਏਜੰਸੀਆਂ ਨੂੰ ਕਿਸੇ ਵੀ ਧਾਰਮਿਕ ਮਾਮਲੇ ਦਾ ਜ਼ਿਕਰ ਕਾਫੀ ਧਿਆਨ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਇਸਦੀ ਭਾਸ਼ਾ ਨੂੰ ਲੈ ਕੇ ਖਾਸ ਖਿਆਲ ਰੱਖਣਾ ਚਾਹੀਦਾ ਹੈ।
ਰੂਬੀ ਸਹੋਤਾ 2018 ਦੀ ਪਬਲਿਕ ਸੇਫਟੀ ਰਿਪੋਰਟ ਵਿਚ ਸਿੱਖਾਂ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਬਾਰੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਾਮਲਾ ਧਿਆਨ ਵਿਚ ਆਉਣ ਤੋਂ ਬਾਅਦ ਭਾਸ਼ਾ ਨੂੰ ਬਦਲ ਦਿੱਤਾ ਹੈ। ਰੂਬੀ ਸਹੋਤਾ ਲਗਾਤਾਰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡੀਅਨ ਸਿਕਿਉਰਿਟੀ ਐਂਡ ਇੰਟੈਲੀਜੈਂਸੀ ਏਜੰਸੀਆਂ ਲਗਾਤਾਰ ਕੈਨੇਡੀਅਨਾਂ ਨੂੰ ਸੁਰੱਖਿਅਤ ਰੱਖਣ ਲਈ ਸਾਰੇ ਤਰ੍ਹਾਂ ਦੇ ਡੇਟਾ ਤੱਕ ਅਕਸੈਸ ਰੱਖਦੀ ਹੈ। ਰਿਪੋਰਟ ਵਿਚੋਂ ਹੁਣ ਸਿੱਖ, ਸੁੰਨੀ ਅਤੇ ਸ਼ੀਆ ਆਦਿ ਸ਼ਬਦਾਂ ਨੂੰ ਹਟਾ ਦਿੱਤਾ ਗਿਆ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …