Breaking News
Home / ਕੈਨੇਡਾ / ਐਫ.ਬੀ.ਆਈ. ਸਕੂਲ ਵਲੋਂ ਖਾਲਸਾ ਸਾਜਨਾ ਦਿਵਸ ‘ਤੇ ਸਿੱਖ ਹੈਰੀਟੇਜ਼ ਮੰਥ ਮਨਾਇਆ ਗਿਆ

ਐਫ.ਬੀ.ਆਈ. ਸਕੂਲ ਵਲੋਂ ਖਾਲਸਾ ਸਾਜਨਾ ਦਿਵਸ ‘ਤੇ ਸਿੱਖ ਹੈਰੀਟੇਜ਼ ਮੰਥ ਮਨਾਇਆ ਗਿਆ

ਬਰੈਂਪਟਨ/ਡਾ. ਝੰਡ : ਲੰਘੇ ਦਿਨੀਂ ਇੱਥੋਂ ਦੇ ਐੱਫ਼.ਬੀ.ਆਈ. ਸਕੂਲ ਵਿਚ ਖ਼ਾਲਸਾ ਸਾਜਨਾ ਦਿਵਸ ਤੇ ਬਰੈਂਪਟਨ ਵਿਚ ਅਪ੍ਰੈਲ ਮਹੀਨੇ ਨੂੰ ‘ਸਿੱਖ ਹੈਰੀਟੇਜ ਮੰਥ’ ਵਜੋਂ ਮਨਾਏ ਜਾਣ ਸਬੰਧੀ ਵਿਸ਼ੇਸ਼ ਸਮਾਗ਼ਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗ਼ਮ ਵਿਚ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਬਰੈਂਪਟਨ-ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ। ਇਸ ਸਬੰਧੀ ਸਕੂਲ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਸ਼ੁਭ ਆਰੰਭ 11 ਅਪ੍ਰੈਲ ਨੂੰ ਹੋਇਆ ਜਿਸ ਦਾ ਭੋਗ 13 ਅਪ੍ਰੈਲ ਨੂੰ ਪਾਇਆ ਗਿਆ। ਭੋਗ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਦਾ ਕੀਰਤਨ ਕੀਤਾ ਗਿਆ ਜਿਸ ਨੂੰ ਹਾਜ਼ਰ ਸੰਗਤਾਂ ਵੱਲੋਂ ਖ਼ੂਬ ਮਾਣਿਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਵਿਚ ਸ਼ਾਮਲ ਸੀਮਾ ਗਿੱਲ ਵੱਲੋਂ ਸਕੂਲ ਵੱਲੋਂ ਕੀਤੇ ਜਾ ਰਹੇ ਉਪਯੋਗੀ ਕੰਮਾਂ ਦੀ ਭਰਪੂਰ ਸਰਾਹਨਾ ਕੀਤੀ ਗਈ। ਉਪਰੰਤ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਪ੍ਰੋਫ਼ੈਸਰ ਤੇ ਉੱਘੇ ਵਿਦਵਾਨ ਡਾ. ਸੁਖਦੇਵ ਸਿੰਘ ਜੋ ਉੱਥੇ ਬਾਇਆਲੋਜੀ ਦੇ ਪ੍ਰੋਫ਼ੈਸਰ ਵਜੋਂ ਬਾਖ਼ੂਬੀ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਸ ਦੇ ਨਾਲ ਹੀ ਗੁਰਬਾਣੀ ਬਾਰੇ ਵੀ ਚੋਖੀ ਵਾਕਫ਼ੀਅਤ ਰੱਖਦੇ ਹਨ, ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆ ਤੇ ਹਾਜ਼ਰ ਵਿਅੱਕਤੀਆਂ ਨੂੰ 1699 ਦੀ ਇਤਿਹਾਸਕ ਵਿਸਾਖੀ ਜਿਸ ਨੂੰ ਸਿੱਖ ਇਤਿਹਾਸ ਵਿਚ ‘ਖਾਲਸਾ ਸਾਜਨਾ-ਦਿਵਸ’ ਵਜੋਂ ਯਾਦ ਕੀਤਾ ਜਾਂਦਾ ਹੈ, ਦੇ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬਰੈਂਪਟਨ ਅਤੇ ਕੈਨੇਡਾ ਦੇ ਹੋਰ ਕਈ ਸ਼ਹਿਰਾਂ ਵਿਚ ਅਪ੍ਰੈਲ ਮਹੀਨੇ ਨੂੰ ‘ਸਿੱਖ ਹੈਰੀਟੇਜ ਮੰਥ’ ਵਜੋਂ ਮਨਾਏ ਜਾਣ ਦੀ ਮਹੱਤਤਾ ਅਤੇ ਐੱਫ਼.ਬੀ.ਆਈ. ਸਕੂਲ ਦੇ ਬਹੁ-ਪੱਖੀ ਵਿਸਥਾਰ ਬਾਰੇ ਵੀ ਹਾਜ਼ਰੀਨ ਨੂੰ ਭਰਪੂਰ ਜਾਣਕਾਰੀ ਦਿੱਤੀ। ਇਸ ਦੌਰਾਨ ‘ਏਸ਼ੀਅਨ ਕਮਿਊਇਨੀਕੇਸ਼ਨਜ਼ ਰੇਡੀਓ’ ਦੀ ਹੋਸਟ ਸੋਨਮ ਅਰੋੜਾ ਵੱਲੋਂ ਸਕੂਲ ਵੱਲੋਂ ਕੀਤੇ ਜਾ ਰਹੇ ਕਮਿਊਨਿਟੀ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …