Breaking News
Home / ਭਾਰਤ / ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ

ਹਿਜ਼ਬੁਲ ਮੁਜਾਹਦੀਨ ‘ਚ ਸ਼ਾਮਲ ਹੋਣ ਜਾ ਰਿਹਾ ਨੌਜਵਾਨ ਗ੍ਰਿਫਤਾਰ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਸੁਰੱਖਿਆ ਬਲਾਂ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਹੋਇਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਵੀ ਬਰਾਮਦ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਹਿਜ਼ਬੁਲ ਮੁਜ਼ਾਹਿਦੀਨ ਨਾਲ ਸੰਬੰਧਿਤ ਸਨ।
ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਤਹਿਤ ਪੈਂਦੇ ਹੰਦਵਾੜਾ ‘ਚ ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਵਿਚ ਸ਼ਾਮਲ ਹੋਣ ਜਾ ਰਹੇ ਇੱਕ 25 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਲੰਘੀ 28 ਅਪ੍ਰੈਲ ਤੋਂ ਲਾਪਤਾ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਘਰ ਪਰਤਣ ਦੀ ਅਪੀਲ ਵੀ ਕੀਤੀ ਸੀ।

Check Also

ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ

ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …