ਵਿਦੇਸ਼ ਆਉਣ-ਜਾਣ ‘ਤੇ ਵੀ ਲਗਾਈ ਪਾਬੰਦੀ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਨੇ ਜੈਸ਼-ਏ-ਮੁਹੰਮਦ ਦੇ ਸਰਗਣੇ ਮਸੂਦ ਅਜ਼ਹਰ ਦੀ ਜਾਇਦਾਦ ਜ਼ਬਤ ਕਰ ਲਈ ਹੈ ਅਤੇ ਨਾਲ ਹੀ ਉਸਦੇ ਵਿਦੇਸ਼ ਆਉਣ-ਜਾਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਮਸੂਦ ਨੂੰ ਲੰਘੀ 1 ਮਈ ਨੂੰ ਸੰਯੁਕਤ ਰਾਸ਼ਟਰ ਨੇ ਖਤਰਨਾਕ ਅੱਤਵਾਦੀ ਐਲਾਨਿਆ ਸੀ। ਪਾਕਿ ਵਿਦੇਸ਼ ਮੰਤਰਾਲੇ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਕਿ ਸਰਕਾਰ ਨੇ ਮਤਾ ਪਾਸ ਕੀਤਾ ਹੈ ਕਿ ਮਸੂਦ ਅਜ਼ਹਰ ਦੇ ਖਿਲਾਫ ਰੈਜੂਲੂਸ਼ਨ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ। ਅਫਸਰਾਂ ਨੂੰ ਵੀ ਕਿਹਾ ਗਿਆ ਹੈ ਕਿ ਮਸੂਦ ਦੇ ਖਿਲਾਫ ਲਗਾਈਆਂ ਗਈਆਂ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਅਮਲ ਵਿਚ ਲਿਆਂਦਾ ਜਾਵੇ। ਅਜ਼ਹਰ ‘ਤੇ ਹਥਿਆਰਾਂ ਦੀ ਖਰੀਦ ਅਤੇ ਵਿਕਰੀ ਲਈ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਮਸੂਦ ਨੂੰ ਖਤਰਨਾਕ ਅੱਤਵਾਦੀ ਐਲਾਨੇ ਜਾਣ ਦਾ ਇਕ ਕਾਰਨ ਪੁਲਵਾਮਾ ਹਮਲਾ ਵੀ ਹੈ, ਕਿਉਂਕਿ ਜੈਸ਼ ਨੇ ਇਸਦੀ ਜ਼ਿੰਮੇਵਾਰੀ ਲਈ ਸੀ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …