ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਰ ਨੇ ਦਿੱਤੀ ਜਾਣਕਾਰੀ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਬਣਨ ਵਾਲੀ ਕੌਮਾਂਤਰੀ ਯੂਨੀਵਰਸਿਟੀ ਲਈ 70 ਏਕੜ ਦਿੱਤੀ ਹੈ। ਨਨਕਾਣਾ ਸਾਹਿਬ ਵਿਚ ਬਣਨ ਵਾਲੀ ‘ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਲਈ ਫੰਡ ਪੰਜਾਬ ਦੇ 2019-20 ਦੇ ਸਲਾਨਾ ਬਜਟ ਵਿਚ ਮੁਹੱਈਆ ਕੀਤੇ ਜਾਣਗੇ। ਇਸ ਬਾਰੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਰ ਨੇ ਇਕ ਬਿਆਨ ਰਾਹੀਂ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਸੂਬੇ ਦੇ ਨਵੇਂ ਵਿਕਾਸ ਬਜਟ ਦਾ ਹਿੱਸਾ ਹੋਵੇਗਾ। ਉਨ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਵਿਚ ਇਕ ਪੁਲਿਸ ਲਾਈਨ, ਇਕ ਜੇਲ੍ਹ ਅਤੇ ਨੈਸ਼ਨਲ ਰਜਿਸਟ੍ਰੇਸ਼ਨ ਡਾਟਾਬੇਸ ਅਥਾਰਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਪਾਕਿਸਤਾਨ ਵਿਚ ਰਹਿੰਦੇ ਸਿੱਖਾਂ ਅਤੇ ਵਿਦੇਸ਼ੀ ਸਿੱਖਾਂ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਸੀ ਕਿ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਇਕ ਯੂਨੀਵਰਸਿਟੀ ਨਨਕਾਣਾ ਸਾਹਿਬ ਵਿਚ ਸਥਾਪਿਤ ਕੀਤੀ ਜਾਵੇ।
Check Also
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੈਰਿਫ ’ਤੇ 90 ਦਿਨਾਂ ਲਈ ਲਗਾਈ ਰੋਕ
ਚੀਨ ’ਤੇ ਲੱਗੇ ਟੈਰਿਫ ਨੂੰ 104 ਫੀਸਦੀ ਤੋਂ ਵਧਾ ਕੇ 125 ਫੀਸਦੀ ਕੀਤਾ ਵਾਸ਼ਿੰਗਟਨ/ਬਿਊਰੋ ਨਿਊਜ਼ …