ਲਾਂਘੇ ਹੇਠ ਜ਼ਮੀਨ ਆਉਣ ਵਾਲੇ ਕਿਸਾਨਾਂ ਨੇ ਪੈਸੇ ਨਾ ਮਿਲਣ ਕਰਕੇ ਬੰਦ ਕਰਵਾਇਆ ਕੰਮ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਹੇਠ ਜ਼ਮੀਨ ਆਉਣ ਵਾਲੇ ਕਿਸਾਨਾਂ ਨੂੰ ਪੈਸੇ ਨਾ ਮਿਲਣ ਕਰਕੇ ਅੱਜ ਉਨ੍ਹਾਂ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਦੀਆਂ ਗੱਡੀਆਂ ਰੋਕ ਕੇ ਕੰਮ ਬੰਦ ਕਰ ਦਿੱਤਾ। ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਐੱਸ. ਡੀ. ਐੱਮ. ਵਲੋਂ ਉਨ੍ਹਾਂ ਨੂੰ ਦੇਣ ਵਾਲੇ ਪੈਸਿਆਂ ਵਿਚੋਂ 10 ਫ਼ੀਸਦੀ ਟੈਕਸ ਕੱਟਿਆ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਮੁਆਵਜ਼ਾ ਰਾਸ਼ੀ ਵਿੱਚੋਂ ਟੀ.ਡੀ.ਐਸ. ਨਹੀਂ ਕਟਵਾਉਣਾ ਚਾਹੁੰਦੇ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਮੀਨ ਜਾਣ ਕਾਰਨ ਉਨ੍ਹਾਂ ਦੀ ਕਮਾਈ ਦਾ ਕੋਈ ਸਾਧਨ ਨਹੀਂ ਬਚਿਆ ਹੈ ਤੇ ਹੁਣ ਉਨ੍ਹਾਂ ਨੂੰ ਮੁਆਵਜ਼ਾ ਵੀ ਪੂਰਾ ਨਹੀਂ ਮਿਲ ਰਿਹਾ। ਧਿਆਨ ਰਹੇ ਕਿ ਪਾਕਿਸਤਾਨ ਵਲੋਂ ਆਪਣੇ ਹਿੱਸੇ ਵਿਚ ਲਾਂਘੇ ਦਾ ਕੰਮ ਤਕਰੀਬਨ 50 ਫੀਸਦੀ ਮੁਕੰਮਲ ਕਰ ਲਿਆ ਗਿਆ ਹੈ ਅਤੇ ਭਾਰਤ ਵਾਲੇ ਪਾਸੇ ਅਜੇ ਤੱਕ ਕੰਮ ਧੀਮੀ ਰਫਤਾਰ ਨਾਲ ਚੱਲ ਰਿਹਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …