ਮੋਦੀ ਖਿਲਾਫ ਚੋਣ ਲੜਨ ਵਾਲੇ ਤੇਜ਼ ਬਹਾਦਰ ਦਾ ਨਾਮਜ਼ਦਗੀ ਪਰਚਾ ਹੋਇਆ ਸੀ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਬੀ.ਐਸ.ਐਫ. ਦੇ ਬਰਖਾਸਤ ਸਿਪਾਹੀ ਤੇਜ਼ ਬਹਾਦਰ ਯਾਦਵ ਨੇ ਵਾਰਾਨਸੀ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਨਸੀ ਤੋਂ ਦੂਜੀ ਵਾਰ ਚੋਣ ਲੜ ਰਹੇ ਹਨ। ਤੇਜ਼ ਬਹਾਦਰ ਨੇ ਉਨ੍ਹਾਂ ਨੂੰ ਚੁਣੌਤੀ ਦੇਣ ਲਈ 29 ਅਪ੍ਰੈਲ ਨੂੰ ਸਮਾਜਵਾਦੀ ਪਾਰਟੀ ਦੇ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਭਰੀ ਸੀ, ਪਰ ਚੋਣ ਕਮਿਸ਼ਨ ਨੇ ਇਸ ਨੂੰ ਰੱਦ ਕਰ ਦਿੱਤਾ। ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਵਿਚ ਯਾਦਵ ਦੇ ਮਾਮਲੇ ਦੀ ਪੈਰਵੀ ਕੀਤੀ ਹੈ। ਇਸ ਤੋਂ ਪਹਿਲਾਂ ਤੇਜ਼ ਬਹਾਦਰ ਨੇ ਅਜ਼ਾਦ ਉਮੀਦਵਾਰ ਦੇ ਤੌਰ ‘ਤੇ ਵੀ ਨਾਮਜ਼ਦਗੀ ਭਰੀ ਸੀ। ਦੋਵੇਂ ਨਾਮਜ਼ਦਗੀਆਂ ਰੱਦ ਹੋਣ ਤੋਂ ਬਾਅਦ ਹੁਣ ਤੇਜ਼ ਬਹਾਦਰ ਸਪਾ ਉਮੀਦਵਾਰ ਸ਼ਾਲਿਨੀ ਯਾਦਵ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਯਾਦਵ ਨੇ ਫੌਜ ਨੂੰ ਮਿਲ ਰਹੇ ਖਾਣੇ ਦੀ ਗੁਣਵੱਤਾ ‘ਤੇ ਸਵਾਲ ਚੁੱਕੇ ਸਨ ਅਤੇ ਬਾਅਦ ਵਿਚ ਉਸ ਨੂੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …