15.9 C
Toronto
Friday, September 18, 2026
spot_img
Homeਭਾਰਤਜਿਨਸੀ ਸ਼ੋਸ਼ਣ ਦੇ ਆਰੋਪਾਂ 'ਚ ਘਿਰੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਮਿਲੀ...

ਜਿਨਸੀ ਸ਼ੋਸ਼ਣ ਦੇ ਆਰੋਪਾਂ ‘ਚ ਘਿਰੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਮਿਲੀ ਕਲੀਨ ਚਿੱਟ

ਜਿਨਸੀ ਸ਼ੋਸ਼ਣ ਦੇ ਆਰੋਪਾਂ ‘ਚ ਘਿਰੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਮਿਲੀ ਕਲੀਨ ਚਿੱਟਕਮੇਟੀ ਦਾ ਫੈਸਲਾ – ਕਾਰਵਾਈ ਦੀ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੀ ਇਨ ਹਾਊਸ ਕਮੇਟੀ ਨੇ ਚੀਫ ਜਸਟਿਸ ਰੰਜਨ ਗੋਗੋਈ ‘ਤੇ ਲੱਗੇ ਜਿਨਸ਼ੀ ਸ਼ੋਸ਼ਣ ਦੇ ਆਰੋਪਾਂ ਨੂੰ ਖਾਰਜ ਕਰ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਸਾਬਕਾ ਮਹਿਲਾ ਕਰਮਚਾਰੀ ਵਲੋਂ ਲਗਾਏ ਆਰੋਪਾਂ ਵਿਚ ਕੋਈ ਸੱਚਾਈ ਨਹੀਂ ਹੈ। ਕਮੇਟੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਹੋਈ ਕਾਰਵਾਈ ਦੀ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਹਿਲਾ ਇਸ ਕਮੇਟੀ ਦੇ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਚੁੱਕੀ ਹੈ ਅਤੇ ਉਸ ਨੇ ਕਿਹਾ ਕਿ ਇਸ ਕਮੇਟੀ ਕੋਲੋਂ ਇਨਸਾਫ ਦੀ ਕੋਈ ਆਸ ਨਹੀਂ ਹੈ। ਧਿਆਨ ਰਹੇ ਕਿ ਸੁਪਰੀਮ ਕੋਰਟ ਦੀ ਇਕ ਸਾਬਕਾ ਮਹਿਲਾ ਕਰਮਚਾਰੀ ਨੇ ਚੀਫ ਜਸਟਿਸ ‘ਤੇ ਜਿਨਸੀ ਸ਼ੋਸ਼ਣ ਦਾ ਆਰੋਪ ਲਗਾਇਆ ਸੀ। ਉਸ ਨੇ ਐਫੀਡੇਵਿਟ ਦੀ ਕਾਪੀ 22 ਜੱਜਾਂ ਨੂੰ ਭੇਜੀ ਸੀ।

RELATED ARTICLES
POPULAR POSTS