ਬਠਿੰਡਾ ਦੀ ਧੀ ਮਾਨਿਆ ਸਮੇਤ 13 ਵਿਦਿਆਰਥੀ ਬਣੇ ਟੌਪਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀ. ਬੀ. ਐੱਸ. ਈ. ਨੇ ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ 91 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸ ਸਾਲ 10ਵੀਂ ਜਮਾਤ ਦੀ ਪ੍ਰੀਖਿਆ ਵਿਚ 13 ਵਿਦਿਆਰਥੀਆਂ ਨੇ 500 ਵਿਚੋਂ 499 ਅੰਕ ਹਾਸਲ ਕੀਤੇ ਹਨ। ਇਨ੍ਹਾਂ ਟਾਪਰਾਂ ਵਿਚ ਪੰਜਾਬ ਦੇ ਬਠਿੰਡਾ ਸ਼ਹਿਰ ਦੀ ਧੀ ਮਾਨਿਆ ਵੀ ਸ਼ਾਮਲ ਹੈ। ਜਿਹੜੇ 13 ਵਿਦਿਆਰਥੀ ਪਹਿਲੇ ਸਥਾਨ ‘ਤੇ ਹਨ, ਉਨ੍ਹਾਂ ਵਿਚ 7 ਲੜਕੇ ਅਤੇ 6 ਲੜਕੀਆਂ ਹਨ। ਮਾਨਿਆ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਅੱਗੇ ਜਾ ਕੇ ਉਹ ਡਾਕਟਰ ਬਣਨਾ ਚਾਹੁੰਦੀ ਹੈ। ਮਾਨਿਆ ਨੇ ਸਭ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਭਰੂਣ ਹੱਤਿਆ ਤੋਂ ਬਚਣ ਕਿਉਂਕਿ ਅੱਜ ਦੇ ਸਮੇਂ ਵਿੱਚ ਕੁੜੀਆਂ ਕਿਸੇ ਤੋਂ ਘੱਟ ਨਹੀਂ। ਮਾਨਿਆ ਬਠਿੰਡਾ ਦੇ ਸੇਂਟ ਜੇਵੀਅਰ ਸਕੂਲ ਦੀ ਵਿਦਿਆਰਥਣ ਹੈ। ਮਾਨਿਆ ਨੇ ਬੱਚਿਆਂ ਨੂੰ ਖੂਬ ਮਿਹਨਤ ਕਰਨ ਦੀ ਸਲਾਹ ਦਿੱਤੀ। ਉਸ ਨੇ ਕਿਹਾ ਕਿ ਉਸ ਦੀ ਸਫਲਤਾ ਵਿੱਚ ਉਸ ਦੇ ਮਾਪਿਆਂ ਤੇ ਅਧਿਆਪਕਾਂ ਦਾ ਬੇਹੱਦ ਸਹਿਯੋਗ ਰਿਹਾ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …