19.4 C
Toronto
Friday, September 19, 2025
spot_img
Homeਪੰਜਾਬਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਪਾਲਾ ਬਦਲਣ ਕਾਰਨ ਵਿਰੋਧੀ...

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਪਾਲਾ ਬਦਲਣ ਕਾਰਨ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਖਤਰਾ ਵਧਿਆ

ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਵੱਡੇ ਸੰਕਟ ਵਿਚ ਘਿਰਦੀ ਜਾ ਰਹੀ ਹੈ। ਪਾਰਟੀ ਦੇ ਵਿਧਾਇਕ ਲਗਾਤਾਰ ਅਸਤੀਫੇ ਦਿੰਦੇ ਜਾ ਰਹੇ ਹਨ ਅਤੇ ਕਈ ਅਸਤੀਫਾ ਦੇਣ ਬਾਰੇ ਸੋਚ ਵੀ ਰਹੇ ਹਨ। ਪਿਛਲੇ ਦਿਨ ਰੂਪਨਗਰ ਤੋਂ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ ਅਤੇ ਇਸ ਤੋਂ ਪਹਿਲਾਂ ਨਿਰਮਲ ਸਿੰਘ ਮਾਨਸ਼ਾਹੀਆ ਕਾਂਗਰਸ ਵਿਚ ਜਾ ਬੈਠੇ ਸਨ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਅਤੇ ਐਚ ਫੂਲਕਾ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। ਹੁਣ ‘ਆਪ’ ਕੋਲੋਂ ਵਿਰੋਧੀ ਧਿਰ ਦਾ ਅਹੁਦਾ ਵੀ ਖੁੱਸ ਜਾਵੇਗਾ। ਕਾਂਗਰਸੀਆਂ ਵਲੋਂ ਕਿਹਾ ਜਾ ਰਿਹਾ ਹੈ ਕਿ ‘ਆਪ’ ਦੇ ਹੋਰ ਵਿਧਾਇਕ ਵੀ ਉਨ੍ਹਾਂ ਦੇ ਸੰਪਰਕ ਹਨ। ਜ਼ਿਕਰਯੋਗ ਹੈ ਕਿ ਪਾਰਟੀ ਦੇ ਬਹੁਤੇ ਲੀਡਰ ਭਗਵੰਤ ਮਾਨ ਨੂੰ ਪੰਜਾਬ ਦਾ ਪ੍ਰਧਾਨ ਬਣਾਉਣ ਤੋਂ ਕਾਫੀ ਔਖੇ ਹਨ। ਇਸ ਲਈ ਪਾਰਟੀ ਦੀਆਂ ਤਰੇੜਾਂ ਘਟਣ ਦੀ ਥਾਂ ਵਧ ਰਹੀਆਂ ਹਨ।

RELATED ARTICLES
POPULAR POSTS