ਰੋਪੜ ਤੋਂ ਵਿਧਾਇਕ ਸੰਦੋਆ ਤੋਂ ਬਾਅਦ ਦਿੱਲੀ ਦੇ ਵੀ ਇਕ ‘ਆਪ’ ਵਿਧਾਇਕ ਨੇ ਛੱਡਿਆ ਪਾਰਟੀ ਦਾ ਸਾਥ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਦੇਵੇਂਦਰ ਕੁਮਾਰ ਸੇਹਰਾਵਤ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ ਕੇਂਦਰੀ ਮੰਤਰੀ ਵਿਜੈ ਗੋਇਲ ਦੀ ਮੌਜੂਦਗੀ ਵਿਚ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸੇ ਦੌਰਾਨ ਬਠਿੰਡਾ ਤੋਂ ‘ਆਪ’ ਦੀ ਲੋਕ ਸਭਾ ਉਮੀਦਵਾਰ ਪ੍ਰੋ. ਬਲਜਿੰਦਰ ਕੋਰ ਦੇ ਚਾਚਾ ਜਸਵਿੰਦਰ ਸਿੰਘ ਜ਼ੈਲਦਾਰ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਅਕਾਲੀ ਦਲ ਵਿਚ ਸ਼ਾਮਿਲ ਹੋਣ ‘ਤੇ ਹਰਸਿਮਰਤ ਕੋਰ ਬਾਦਲ ਨੇ ਇਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ।