Breaking News
Home / ਭਾਰਤ / ਭਾਰਤ ‘ਚ ਲੋਕਤੰਤਰ ਨੂੰ ਖਤਰਾ

ਭਾਰਤ ‘ਚ ਲੋਕਤੰਤਰ ਨੂੰ ਖਤਰਾ

ਪ੍ਰਿਅੰਕਾ ਗਾਂਧੀ ਨੇ ਕਿਹਾ – ਇਹ ਚੋਣਾਂ ਦੇਸ਼ ਨੂੰ ਮਜ਼ਬੂਤ ਕਰਨ ਦਾ ਮੌਕਾ
ਅੰਬਾਲਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਹਰਿਆਣਾ ਦੇ ਅੰਬਾਲਾ ਤੇ ਹਿਸਾਰ ਵਿਚ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਲੋਕਤੰਤਰ ਖ਼ਤਰੇ ‘ਚ ਹੈ ਅਤੇ ਇਹ ਚੋਣਾਂ ਦੇਸ਼ ਨੂੰ ਮਜ਼ਬੂਤ ਕਰਨ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਕਦੀ ਫ਼ੌਜ ਦੇ ਸ਼ਹੀਦਾਂ ਦੇ ਨਾਂ ‘ਤੇ ਵੋਟਾਂ ਮੰਗਦੇ ਹਨ ਅਤੇ ਕਦੀ ਸਾਡੇ ਪਰਿਵਾਰ ਦਾ ਅਪਮਾਨ ਕਰਦੇ ਹਨ। ਪ੍ਰਿਅੰਕਾ ਨੇ ਕਿਹਾ ਜਦੋਂ ਭਾਜਪਾ ਦੀ ਸਰਕਾਰ ਬਣੀ ਤਾਂ ਵਾਅਦਾ ਕੀਤਾ ਸੀ ਕਿ ਹਰੇਕ ਸਾਲ ਦੋ ਕਰੋੜ ਰੁਜ਼ਗਾਰ ਦਿੱਤੇ ਜਾਣਗੇ, ਪਰ ਪੰਜ ਕਰੋੜ ਲੋਕਾਂ ਦਾ ਰੁਜ਼ਗਾਰ ਖੁੱਸ ਗਿਆ ਅਤੇ ਨੋਟਬੰਦੀ ਨੇ ਵੀ ਅਜਿਹਾ ਹੀ ਹਾਲ ਕੀਤਾ। ਉਨ੍ਹਾਂ ਕਿਹਾ ਕਿ ਨੋਟਬੰਦੀ ਨਾਲ ਕਾਲਾ ਧਨ ਵਾਪਸ ਨਹੀਂ ਆਇਆ, ਸਗੋਂ ਰੁਜ਼ਗਾਰ ਦੇ ਮੌਕੇ ਘੱਟ ਗਏ।

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …