Breaking News
Home / ਭਾਰਤ / ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਮੋਦੀ ਨੂੰ ਦਿੱਤੀ ਕਲੀਨ ਚਿੱਟ

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਮੋਦੀ ਨੂੰ ਦਿੱਤੀ ਕਲੀਨ ਚਿੱਟ

ਮੋਦੀ ਨੇ ਪੁਲਵਾਮਾ ਹਮਲੇ ਅਤੇ ਬਾਲਾਕੋਟ ‘ਚ ਕੀਤੀ ਫੌਜੀ ਕਾਰਵਾਈ ਦੇ ਨਾਮ ‘ਤੇ ਮੰਗੀਆਂ ਸਨ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਦੀ ਨੂੰ ਪੁਲਵਾਮਾ ਮਾਮਲੇ ਵਿਚ ਕੀਤੀ ਟਿੱਪਣੀ ਦੇ ਸਬੰਧ ਵਿਚ ਚੋਣ ਕਮਿਸ਼ਨ ਤੋਂ ਕਲੀਨ ਚਿੱਟ ਮਿਲੀ ਹੈ। ਲੰਘੀ 9 ਅਪ੍ਰੈਲ ਨੂੰ ਕਰਨਾਟਕ ਦੇ ਚਿਤਰਦੁਗ ਵਿਚ ਇੱਕ ਰੈਲੀ ਦੌਰਾਨ ਉਨ੍ਹਾਂ ਨੇ ਪੁਲਵਾਮਾ ਹਮਲੇ ਅਤੇ ਉਸ ਮਗਰੋਂ ਭਾਰਤੀ ਹਵਾਈ ਫੌਜ ਵਲੋਂ ਬਾਲਾਕੋਟ ਵਿਚ ਕੀਤੀ ਗਈ ਕਾਰਵਾਈ ਦਾ ਜ਼ਿਕਰ ਕੀਤਾ ਸੀ। ਵਿਰੋਧੀ ਧਿਰ ਨੇ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਸ਼ਹੀਦਾਂ ਦੀ ਸ਼ਹਾਦਤ ‘ਤੇ ਵੋਟ ਦੀ ਅਪੀਲ ਕਰ ਰਹੇ ਹਨ। ਧਿਆਨ ਰਹੇ ਕਿ ਲੰਘੀ 23 ਅਪ੍ਰੈਲ ਨੂੰ ਅਹਿਮਦਾਬਾਦ ਵਿਚ ਇੱਕ ਰੈਲੀ ਦੌਰਾਨ ਕੀਤੀ ਗਈ ਟਿੱਪਣੀ ‘ਤੇ ਵੀ ਚੋਣ ਕਮਿਸ਼ਨ ਨੇ ਮੋਦੀ ਨੂੰ ਰਾਹਤ ਦੇ ਦਿੱਤੀ ਸੀ।

Check Also

ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ 31 ਜੁਲਾਈ ਤੱਕ ਵਧਾਈ

ਪਹਿਲਾਂ 15 ਜੁਲਾਈ ਤੱਕ ਲਗਾਈ ਸੀ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ …