Breaking News
Home / ਭਾਰਤ / ਸੁਪਰੀਮ ਕੋਰਟ ਦੇ ਬਾਹਰ ਮਹਿਲਾ ਵਕੀਲਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸੁਪਰੀਮ ਕੋਰਟ ਦੇ ਬਾਹਰ ਮਹਿਲਾ ਵਕੀਲਾਂ ਨੇ ਕੀਤਾ ਰੋਸ ਪ੍ਰਦਰਸ਼ਨ

ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਰੰਜਨ ਗੋਗੋਈ ਨੂੰ ਕਲੀਨ ਚਿੱਟ ਤੋਂ ਬਾਅਦ ਮਾਮਲਾ ਗਰਮਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਫ ਜਸਟਿਸ ਰੰਜਨ ਗੋਗੋਈ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਤੋਂ ਬਾਅਦ ਮਹਿਲਾ ਵਕੀਲਾਂ ਨੇ ਸੁਪਰੀਮ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਵਿਚ ਕੁਝ ਮਹਿਲਾ ਵਕੀਲ ਅਤੇ ਸਮਾਜਿਕ ਕਾਰਕੁੰਨ ਸ਼ਾਮਲ ਹੋਏ ਅਤੇ ਹਾਲਾਤ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਦੇ ਬਾਹਰ ਧਾਰਾ 144 ਲਗਾਉਣੀ ਪਈ। ਇਸ ਦੌਰਾਨ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਵੀ ਲਿਆ। ਸੀਨੀਅਰ ਵਕੀਲ ਇੰਦਰਾ ਜੈਸਿੰਘ ਨੇ ਕਿਹਾ ਕਿ ਚੀਫ ਜਸਟਿਸ ਨੂੰ ਸਾਜਿਸ਼ ਤਹਿਤ ਕਲੀਨ ਚਿੱਟ ਦਿੱਤੀ ਗਈ ਹੈ। ਉਨ੍ਹਾਂ ਨੇ ਜਾਂਚ ਕਮੇਟੀ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਵੀ ਕੀਤੀ। ਧਿਆਨ ਰਹੇ ਕਿ ਸੁਪਰੀਮ ਕੋਰਟ ਦੀ ਸਾਬਕਾ ਮਹਿਲਾ ਕਰਮਚਾਰੀ ਨੇ ਲੰਘੀ 19 ਅਪ੍ਰੈਲ ਨੂੰ ਸੁਪਰੀਮ ਕੋਰਟ ਦੇ 22 ਜੱਜਾਂ ਨੂੰ ਹਲਫਨਾਮਾ ਭੇਜ ਕੇ ਰੰਜਨ ਗੋਗੋਈ ‘ਤੇ ਜਿਨਸ਼ੀ ਸ਼ੋਸਣ ਦੇ ਦੋਸ਼ ਲਗਾਏ ਸਨ ਅਤੇ ਲੰਘੇ ਕੱਲ੍ਹ ਹੀ ਚੀਫ ਜਸਟਿਸ ਨੂੰ ਇਸ ਮਾਮਲੇ ਵਿਚ ਕਲੀਨ ਚਿੱਟ ਮਿਲ ਗਈ ਸੀ।

Check Also

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ 67 ਅਖਬਾਰਾਂ ’ਚ ਛਪਵਾਇਆ ਮੁਆਫ਼ੀਨਾਮਾ

ਕੋਰਟ ਨੇ ਅਖ਼ਬਾਰਾਂ ਦੀ ਕਟਿੰਗ ਮੰਗੀ, ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਨਵੀਂ ਦਿੱਲੀ/ਬਿਊਰੋ …