ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਸਿੱਖ ਇਤਿਹਾਸਕਾਰ ਵਜੋਂ ਜਾਣੇ ਜਾਂਦੇ ਡਾ. ਕਿਰਪਾਲ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਅਤੇ ਉਨ੍ਹਾਂ ਦਾ ਸਸਕਾਰ ਵੀ ਕਰ ਦਿੱਤਾ ਗਿਆ ਹੈ। ਡਾ. ਕਿਰਪਾਲ ਸਿੰਘ ਹੋਰਾਂ ਦੀ ਉਮਰ 95 ਸਾਲ ਸੀ ਅਤੇ ਉਨ੍ਹਾਂ ਚੰਡੀਗੜ੍ਹ ਸਥਿਤ ਆਪਣੇ ਘਰ ਵਿਚ ਆਖਰੀ ਸਾਹ ਲਿਆ। ਡਾ. ਕਿਰਪਾਲ ਸਿੰਘ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰੋਜੈਕਟ ਦੇ ਚੇਅਰਮੈਨ ਸਨ। ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਡਾ. ਕਿਰਪਾਲ ਸਿੰਘ ਨੂੰ ਸਿੱਖੀ ਧਰਮ ਦੇ ਕੌਮੀ ਪ੍ਰੋਫੈਸਰ ਦਾ ਖ਼ਿਤਾਬ ਦਿੱਤਾ ਸੀ। ਡਾ. ਕਿਰਪਾਲ ਸਿੰਘ ਦਾ ਜਨਮ ਪਾਕਿਸਤਾਨ ਦੇ ਗੁਜਰਾਂਵਾਲਾ ਜ਼ਿਲ੍ਹੇ ਵਿਚ 1925 ਵਿਚ ਹੋਇਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਕਿਰਪਾਲ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਵਲੋਂ ਕੀਤੇ ਇਤਿਹਾਸਕ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …