ਜਸਵਿੰਦਰ ਦੀ ਭੈਣ ਰਾਜਦੀਪ ਕੌਰ ਨੇ ਅਜ਼ਾਦ ਉਮੀਦਵਾਰ ਵਜੋਂ ਲੜੀ ਸੀ ਵਿਧਾਨ ਸਭਾ ਦੀ ਚੋਣ
ਫ਼ਾਜ਼ਿਲਕਾ/ਬਿਊਰੋ ਨਿਊਜ਼
ਗੈਂਗਸਟਰ ਤੋਂ ਸਿਆਸਤਦਾਨ ਬਣੇ ਮਰਹੂਮ ਜਸਵਿੰਦਰ ਸਿੰਘ ਰੋਕੀ ਦੀ ਭੈਣ ਬੀਬੀ ਰਾਜਦੀਪ ਕੌਰ ਅਤੇ ਉਨ੍ਹਾਂ ਦੀ ਮਾਤਾ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਕਾਂਗਰਸ ਦਾ ਪੱਲਾ ਫੜ ਲਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਵਿਚ ਸ਼ਾਮਲ ਕੀਤਾ। ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਬੀਬੀ ਰਾਜਦੀਪ ਕੌਰ ਨੇ ਫਾਜ਼ਿਲਕਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਉਸ ਨੂੰ ਕਰੀਬ 38 ਹਜ਼ਾਰ ਵੋਟਾਂ ਹਾਸਲ ਹੋਈਆਂ ਸਨ। ਉਨ੍ਹਾਂ ਅਕਾਲੀ ਦਲ ਦੇ ਡਿੱਗ ਰਹੇ ਮਿਆਰ ਲਈ ਸੁਖਬੀਰ ਬਾਦਲ ‘ਤੇ ਇਲਜ਼ਾਮ ਲਾਏ ਕਿ ਉਹ ਆਪ-ਹੁਦਰਾ ਲੀਡਰ ਹੈ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਬੀਬੀ ਰਾਜਦੀਪ ਹੋਰਾਂ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਬਾਦਲਾਂ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਬਾਦਲ ਨੇ ਮੋਦੀ ਨੂੰ ਕਹਿ ਕੇ ਪੰਜਾਬ ਲਈ ਜਾਰੀ ਹੋਣ ਵਾਲੇ ਫੰਡ ਵੀ ਰੁਕਵਾ ਦਿੱਤੇ, ਜਿਸ ਕਾਰਨ ਬਹੁਤੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …