ਪਰਮਿੰਦਰ ਸਿੰਘ ਢੀਂਡਸਾ ਵੀ ਐਨ ਡੀ ਏ ਵਲੋਂ ਹੀ ਹਨ ਉਮੀਦਵਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 1984 ਸਿੱਖ ਕਤਲੇਆਮ ਦੇ ਇਨਸਾਫ਼, ਕਰਤਾਰਪੁਰ ਲਾਂਘੇ ਸਮੇਤ ਹੋਰਨਾਂ ਮੁੱਦਿਆਂ ਦਾ ਹਵਾਲਾ ਦੇ ਕੇ ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਦੇ ਦਫ਼ਤਰ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਢੀਂਡਸਾ ਦੇ ਨਾਲ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਤੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। ਧਿਆਨ ਰਹੇ ਕਿ ਐਨ ਡੀ ਏ ਗਠਜੋੜ ਤਹਿਤ ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਅਕਾਲੀ ਦਲ ਵਲੋਂ ਸੰਗਰੂਰ ਤੋਂ ਉਮੀਦਵਾਰ ਹੈ ਅਤੇ ਢੀਂਡਸਾ ਨੇ ਆਪਣੇ ਪੁੱਤਰ ਦੇ ਹੱਕ ਵਿਚ ਪ੍ਰਚਾਰ ਨਾ ਕਰਨ ਦੀ ਗੱਲ ਕਹੀ ਹੋਈ ਹੈ। ਹੁਣ ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ ਢੀਂਡਸਾ ਵਲੋਂ ਐਨਡੀਏ ਨੂੰ ਮਜ਼ਬੂਤ ਕਰਨ ਦੀ ਗੱਲ ਕਰਕੇ ਪਰਮਿੰਦਰ ਸਿੰਘ ਢੀਂਡਸਾ ਦੀ ਹਮਾਇਤ ਵੀ ਕੀਤੀ ਜਾ ਰਹੀ ਹੈ। ਹੁਣ ਦੇਖਣਾ ਬਣਦਾ ਹੈ ਕਿ ਆਉਂਦੇ ਦਿਨਾਂ ਵਿਚ ਢੀਂਡਸਾ ਆਪਣੇ ਪੁੱਤਰ ਦੇ ਹੱਕ ਵਿਚ ਪ੍ਰਚਾਰ ਕਰਦੇ ਹਨ ਜਾਂ ਨਹੀਂ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …